ਨਵੀਂ ਦਿੱਲੀ: ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਗੁਰਜੋਤ ਸਿੰਘ ਜੋ ਇੱਕ ਲੱਖ ਦਾ ਇਨਾਮੀ ਸੀ, ਨੂੰ ਸਪੈਸ਼ਲ ਸੈੱਲ ਨੇ ਪੰਜਾਬ ਤੋਂ ਗ੍ਰਿਫਤਾਰ ਕੀਤਾ ਹੈ। ਦੀਪ ਸਿੱਧੂ, ਜੁਗਰਾਜ ਸਿੰਘ, ਗੁਰਜੋਤ ਸਿੰਘ ਤੇ ਗੁਰਜੰਟ ਸਿੰਘ ਨੂੰ ਇਸ ਕੇਸ ਵਿੱਚ ਗ੍ਰਿਫਤਾਰ ਕਰਨ ਦੀ ਜਾਣਕਾਰੀ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ ਦਿੱਲੀ ਪੁਲਿਸ ਨੇ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ।



ਇਸ ਤੋਂ ਪਹਿਲਾਂ ਪਿਛਲੇ ਮਹੀਨੇ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ 26 ਜਨਵਰੀ ਦੇ ਲਾਲ ਕਿਲ੍ਹੇ ਹਿੰਸਾ ਮਾਮਲੇ ਵਿੱਚ ਚਾਰਜਸ਼ੀਟ ਦਾਖਲ ਕੀਤੀ ਸੀ। ਤੀਸ ਹਜ਼ਾਰੀ ਅਦਾਲਤ ਵਿੱਚ ਦਾਇਰ ਕੀਤੀ ਗਈ ਇਸ ਚਾਰਜਸ਼ੀਟ ਵਿੱਚ ਦੀਪ ਸਿੱਧੂ ਸਣੇ ਤਕਰੀਬਨ 16 ਵਿਅਕਤੀਆਂ ਨੂੰ ਦੋਸ਼ੀ ਬਣਾਇਆ ਗਿਆ ਸੀ।


ਪੁਲਿਸ ਨੇ ਲਾਲ ਕਿਲ੍ਹੇ ਕੰਪਲੈਕਸ ਵਿੱਚ ਹੋਈ ਭੰਨਤੋੜ ਦੀ ਘਟਨਾ ਨੂੰ ‘ਦੇਸ਼ ਵਿਰੋਧੀ ਗਤੀਵਿਧੀ’ ਕਰਾਰ ਦਿੱਤਾ ਸੀ। ਫੋਰੈਂਸਿਕ ਮਾਹਰਾਂ ਦੀ ਇੱਕ ਟੀਮ ਨੇ ਇਸ ਘਟਨਾ ਤੋਂ ਬਾਅਦ ਲਾਲ ਕਿਲ੍ਹੇ ਦਾ ਦੌਰਾ ਕੀਤਾ ਸੀ ਤੇ ਸਬੂਤ ਇਕੱਠੇ ਕੀਤੇ ਸੀ।


ਇਹ ਵੀ ਪੜ੍ਹੋ: Petrol Diesel Price: ਪੈਟਰੋਲ ਦੀ ਅਸਲ ਕੀਮਤ ਸਿਰਫ 39 ਰੁਪਏ, ਲੋਕਾਂ ਨੂੰ ਮਿਲ ਰਿਹਾ 100 ਰੁਪਏ ਲੀਟਰ, ਇੰਝ ਭਰ ਰਹੇ ਪੰਜਾਬ ਤੇ ਕੇਂਦਰ ਸਰਕਾਰ ਦੇ ਖ਼ਜ਼ਾਨੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904