ਪੜਚੋਲ ਕਰੋ
Advertisement
ਝੋਨੇ ਦੀ ਲੁਆਈ ਲਈ ਬਦਲੇਗੀ ਰਣਨੀਤੀ, ਕੈਪਟਨ ਸਰਕਾਰ ਅੱਜ ਲਏਗੀ ਫੈਸਲਾ
ਕੋਰੋਨਾਵਾਇਰਸ ਦੇ ਕਹਿਰ ਕਾਰਨ ਪ੍ਰਵਾਸੀ ਮਜ਼ਦੂਰ ਪੰਜਾਬ ਵਿੱਚੋਂ ਕੂਚ ਕਰਦੇ ਜਾ ਰਹੇ ਹਨ। ਐਸੇ ਹਲਾਤਾਂ 'ਚ ਝੋਨੇ ਦੀ ਲੁਆਈ ਇੱਕ ਚੁਣੌਤੀ ਬਣ ਗਈ ਹੈ। ਸਰਕਾਰ ਇਸ ਵਾਰ ਝੋਨੇ ਦੀ ਲੁਆਈ ਦਾ ਸੀਜ਼ਨ ਇੱਕ ਹਫ਼ਤਾ ਪਹਿਲਾਂ ਸ਼ੁਰੂ ਕਰ ਸਕਦੀ ਹੈ।
ਰੌਬਟ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਸਰਕਾਰ ਝੋਨੇ ਦੀ ਲੁਆਈ ਇੱਕ ਹਫ਼ਤੇ ਪਹਿਲਾਂ ਹੋ ਸਕਦੀ ਹੈ। ਯਾਨੀ ਹੁਣ ਝੋਨੇ ਦੀ ਲੁਆਈ 20 ਜੂਨ ਦੀ ਬਜਾਏ 13 ਜੂਨ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਕਪੈਟਨ ਅਮਰਿੰਦਰ ਸਿੰਘ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ 'ਤੇ ਆਖਰੀ ਫੈਸਲਾ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ 'ਚ ਲਿਆ ਜਾਵੇਗਾ।
ਪਿਛਲੇ ਸਾਲ ਵੀ ਲੋਕ ਸਭਾ ਚੋਣਾਂ ਵਿੱਚ ਕਿਸਾਨਾਂ ਦੇ ਦਬਾਅ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਜਨਤਕ ਮੀਟਿੰਗ ਵਿੱਚ ਅਜਿਹਾ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ, ਜਦੋਂਕਿ ਵਿਭਾਗ ਧਰਤੀ ਹੇਠਲੇ ਪਾਣੀ ਦੀ ਸਥਿਤੀ ਨੂੰ ਵੇਖਦਿਆਂ 20 ਜੂਨ ਤੋਂ ਅਜਿਹਾ ਕਰਨਾ ਚਾਹੁੰਦਾ ਸੀ।ਇਸ ਵਾਰ ਹਲਾਤ ਫਿਰ ਬਦਲ ਗਏ ਹਨ।
ਕੋਰੋਨਾਵਾਇਰਸ ਮਹਾਮਾਰੀ ਕਾਰਨ ਪੰਜਾਬ ਵਿੱਚੋਂ ਮਜ਼ਦੂਰ ਕੂਚ ਕਰ ਚੁੱਕੇ ਹਨ। ਇਸ ਲਈ ਇਸ ਵਾਰ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰ ਰਹੀ ਹੈ
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੀ ਦੋ ਦਿਨ ਪਹਿਲਾਂ ਝੋਨੇ ਦੀ ਬਿਜਾਈ ਲਈ 1 ਜੂਨ ਤੋਂ ਸੀਜ਼ਨ ਸ਼ੁਰੂ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਕਿਸਾਨਾਂ ਨੂੰ ਮਸ਼ੀਨਰੀ ਤੇ 75 ਫੀਸਦੀ ਸਬਸਿਡੀ ਦੇਣ ਦੀ ਮੰਗ ਵੀ ਕੀਤੀ ਸੀ।
ਦਿਲਚਸਪ ਗੱਲ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ 2007-12 ਦੇ ਦੌਰਾਨ ਬਾਦਲ ਸਰਕਾਰ ਨੇ ਜ਼ਮੀਨ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਇੱਕ ਕਾਨੂੰਨ ਪਾਸ ਕੀਤਾ ਸੀ। ਇਸ ਦੇ ਚੱਲਦੇ ਝੋਨੇ ਦੀ ਬਿਜਾਈ 10 ਜੂਨ ਤੋਂ ਪਹਿਲਾਂ ਸ਼ੁਰੂ ਕਰਨ ਤੇ ਰੋਕ ਸੀ। ਹਾਲਾਂਕਿ ਬਾਅਦ 'ਚ ਇਹ ਤਰੀਕ ਨੂੰ 15 ਜੂਨ ਕਰ ਦਿੱਤਾ ਗਿਆ ਤੇ ਦੋ ਸਾਲ ਬਾਅਦ 20 ਜੂਨ ਪਰ ਹਾਲੇ ਤੱਕ ਇੱਕ ਵਾਰ ਵੀ ਬਿਜਾਈ 20 ਜੂਨ ਨੂੰ ਨਹੀਂ ਹੋ ਸਕੀ।
ਇਹ ਵੀ ਪੜ੍ਹੋ: ਨਵਾਂ ਸ਼ਹਿਰ 'ਚ ਡਿੱਗਿਆ ਫੌਜ ਦਾ ਮਿੱਗ 29 ਜਹਾਜ਼
ਸੰਕਟ ਦੌਰਾਨ ਮੋਰਚਾ ਛੱਡ ਦੌੜੇ ਪਰਵਾਸੀ ਮਜ਼ਦੂਰ, ਹੁਣ ਪੰਜਾਬੀਆਂ ਨੇ ਸੰਭਾਲੀ ਕਮਾਨ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਪਰ ਇਸ ਵਕਤ ਚਿੰਤਾ ਦਾ ਵਿਸ਼ੇ ਇਹ ਹੈ ਕਿ 29 ਲੱਖ ਹੈਕਟਰ 'ਚ ਝੋਨਾ ਲਾਉਣ ਲਈ ਇਸ ਸਾਲ ਸਾਨੂੰ ਮਜ਼ਦੂਰਾਂ ਦੀ ਭਾਰੀ ਕਮੀ ਆਉਣ ਵਾਲੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement