ਚੰਡੀਗੜ੍ਹ: ਉੱਤਰ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸ਼ਨੀਵਾਰ ਨੂੰ ਘੱਟੋ ਘੱਟ ਤਾਪਮਾਨ ਆਮ ਨਾਲੋਂ ਘੱਟ ਰਿਹਾ। ਮੌਸਮ ਵਿਭਾਗ ਨੇ ਪੱਛਮੀ ਗੜਬੜੀ ਕਾਰਨ ਦੇਸ਼ ਦੇ ਉੱਤਰ ਪੱਛਮੀ ਹਿੱਸੇ ਵੱਲ ਵਧਣ ਕਾਰਨ ਸੋਮਵਾਰ ਨੂੰ ਰਾਤ ਦੇ ਤਾਪਮਾਨ ਵਿਚ ਵਾਧੇ ਦੀ ਭਵਿੱਖਬਾਣੀ ਕੀਤੀ।


ਪੰਜਾਬ ਅਤੇ ਹਰਿਆਣਾ ਵਿੱਚ ਵੱਧ ਤੋਂ ਵੱਧ ਅਤੇ ਘੱਟੋ ਘੱਟ ਤਾਪਮਾਨ ਵੀ ਆਮ ਨਾਲੋਂ ਘੱਟ ਰਿਹਾ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਦੋਵਾਂ ਸੂਬਿਆਂ ਵਿੱਚ ਖੁਸ਼ਕ ਮੌਸਮ ਦੀ ਭਵਿੱਖਬਾਣੀ ਕੀਤੀ ਹੈ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 22.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਚਾਰ ਡਿਗਰੀ ਘੱਟ ਹੈ।

ਪੰਜਾਬ ਵਿੱਚ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 22.2 ਡਿਗਰੀ ਸੈਲਸੀਅਸ, 21.8 ਡਿਗਰੀ ਸੈਲਸੀਅਸ ਅਤੇ 23.3 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਪੰਜ ਡਿਗਰੀ ਸੈਲਸੀਅਸ ਘੱਟ ਹੈ।

ਹਰਿਆਣਾ ਦੇ ਅੰਬਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 21.9 ਡਿਗਰੀ ਸੈਲਸੀਅਸ, ਆਮ ਨਾਲੋਂ ਪੰਜ ਡਿਗਰੀ ਸੈਲਸੀਅਸ ਰਿਹਾ। ਜਦੋਂ ਕਿ ਹਿਸਾਰ ਵਿੱਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਛੇ ਡਿਗਰੀ ਘੱਟ ਹੈ। ਨਾਰਨੌਲ ਵਿੱਚ ਵੱਧ ਤੋਂ ਵੱਧ ਤਾਪਮਾਨ 26.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਦੇ ਕਿਸਾਨਾਂ ਨੇ ਚੁੱਕਿਆ ਧਰਨਾ ਟ੍ਰੈਕ ਕੀਤੇ ਖਾਲੀ, ਸੂਬੇ ‘ਚ ਮੁੜ ਹੋਏ ਆਵਾਜਾਈ ਬਹਾਲ, ਜਾਣੋ ਮੁੜ ਕਦੋਂ ਹੋਏਗਾ ਚੱਕਾ ਜਾਮ

ਕਿੱਥੇ ਕਿੰਨਾ ਹੈ ਘੱਟੋ ਘੱਟ ਪਾਰਾ-

ਸ਼ਹਿਰ ਦਾ ਤਾਪਮਾਨ

ਜਲੰਧਰ 3.6 ਡਿਗਰੀ

ਲੁਧਿਆਣਾ 4.8 ਡਿਗਰੀ

ਅੰਮ੍ਰਿਤਸਰ 5.4 ਡਿਗਰੀ

ਬਠਿੰਡਾ 5.4 ਡਿਗਰੀ

ਪਟਿਆਲਾ 7.8 ਡਿਗਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904