Punjab Weather: ਪੰਜਾਬ 'ਚ ਵੱਧ ਰਹੀ ਗਰਮੀ ਦਾ ਕਹਿਰ! ਬਠਿੰਡਾ ਦਾ ਤਾਪਮਾਨ 37°C ਤੋਂ ਪਾਰ, 4 ਦਿਨਾਂ ਵਿੱਚ 5°C ਵੱਧੇਗਾ ਪਾਰਾ; ਹੀਟ ਵੇਵ ਦਾ ਅਲਰਟ ਜਾਰੀ
ਪੰਜਾਬ ਦੇ ਲੋਕ ਸਾਵਧਾਨ ਹੋ ਜਾਣ ਆਉਣ ਵਾਲੇ ਦਿਨਾਂ ਚ ਗਰਮੀ ਆਪਣੇ ਤਿੱਖੇ ਤੇਵਰ ਦਿਖਾਵੇਗੀ। ਮੌਸਮ ਵਿਭਾਗ ਵੱਲੋਂ ਲੂ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। 7 ਅਪਰੈਲ ਤੋਂ 9 ਅਪਰੈਲ ਤੱਕ ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ ਹੀਟ ਵੇਵ..

Punjab Weather: ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ, ਅਗਲੇ ਹਫ਼ਤੇ ਲੂ ਪੈਣ ਦੀ ਸੰਭਾਵਨਾ ਹੈ। 7 ਅਪਰੈਲ ਤੋਂ 9 ਅਪਰੈਲ ਤੱਕ ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਆਉਣ ਵਾਲੇ 4 ਦਿਨਾਂ ਵਿੱਚ ਰਾਜ ਦਾ ਔਸਤਨ ਤਾਪਮਾਨ 5°C ਤੱਕ ਵੱਧ ਸਕਦਾ ਹੈ।
ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.4°C ਵਧਿਆ ਹੈ ਅਤੇ ਇਹ ਸਧਾਰਨ ਤਾਪਮਾਨ ਨਾਲੋਂ 2.4°C ਜ਼ਿਆਦਾ ਦਰਜ ਕੀਤਾ ਗਿਆ। ਪਟਿਆਲਾ ਵਿੱਚ 37.2°C ਤਾਪਮਾਨ ਰਿਕਾਰਡ ਕੀਤਾ ਗਿਆ, ਜੋ ਕਿ ਆਮ ਤਾਪਮਾਨ ਨਾਲੋਂ 5.6°C ਉੱਚਾ ਸੀ। ਫਰੀਦਕੋਟ ਵਿੱਚ ਤਾਪਮਾਨ 37°C ਦਰਜ ਹੋਇਆ।
ਸਭ ਜ਼ਿਲ੍ਹਿਆਂ ਦਾ ਤਾਪਮਾਨ 30°C ਤੋਂ ਪਾਰ
ਪੰਜਾਬ ਦੇ ਸਭ ਜ਼ਿਲ੍ਹਿਆਂ ਦਾ ਤਾਪਮਾਨ 30 ਡਿਗਰੀ ਤੋਂ ਪਾਰ ਪਹੁੰਚ ਚੁੱਕਾ ਹੈ। ਪਟਿਆਲਾ ਵਿੱਚ 37.2°C, ਫਰੀਦਕੋਟ – 37.0°C, ਬਠਿੰਡਾ ਵਿੱਚ 37.2°C, ਗੁਰਦਾਸਪੁਰ ਵਿੱਚ 33°C, ਲੁਧਿਆਣਾ ਵਿੱਚ 34.6°C, ਅੰਮ੍ਰਿਤਸਰ – 30.8°C, ਮੋਹਾਲੀ ਵਿੱਚ 35°C ਅਤੇ ਹੁਸ਼ਿਆਰਪੁਰ ਵਿੱਚ 32.2°C ਤਾਪਮਾਨ ਦਰਜ ਕੀਤਾ ਗਿਆ ਹੈ।
ਹੀਟਵੇਵ ਨਾਲ ਵਧਣਗੀਆਂ ਪਰੇਸ਼ਾਨੀਆਂ
Weather ਐਕਸਪਰਟ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ, ਜਿਸ ਨਾਲ ਲੂ ਪੈਣ ਦੀ ਸੰਭਾਵਨਾ ਹੈ। 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਪੰਜਾਬ ਅਤੇ ਹਰਿਆਣਾ ਵਿੱਚ ਹੀਟਵੇਵ ਦਾ ਅਸਰ ਰਹੇਗਾ, ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਸਿਹਤ ਵਿਭਾਗ ਵੱਲੋਂ ਵੀ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਬਿਨ੍ਹਾਂ ਕੰਮ ਤੋਂ ਘਰ ਤੋਂ ਬਾਹਰ ਨਾ ਹੀ ਨਿਕਲਣ।
ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸ਼ੁਰੂਆਤ ਵਿੱਚ ਹੀਟਵੇਵ ਯਾਨੀਕਿ ਦਾ ਅਸਰ ਰਾਜਸਥਾਨ ਨਾਲ ਲੱਗਦੇ ਜ਼ਿਲ੍ਹਿਆਂ ਜਿਵੇਂ ਕਿ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੇਖਣ ਨੂੰ ਮਿਲੇਗਾ। ਇਸ ਤੋਂ ਬਾਅਦ ਇਹ ਹੌਲੀ-ਹੌਲੀ ਹੋਰ ਜ਼ਿਲ੍ਹਿਆਂ ਵਿੱਚ ਵੀ ਫੈਲ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















