Flood in Punjab: ਹਿਮਾਚਲ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਪੰਜਾਬ ਵਿੱਚ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਪੰਜਾਬ ਦੇ ਦਰਿਆਵਾਂ ਦੇ ਨਾਲ ਹੀ ਡੈਮਾਂ 'ਚ ਪਾਣੀ ਦੀ ਆਮਦ ਲਗਾਤਾਰ ਵਧ ਰਹੀ ਹੈ। ਇਸ ਦੇ ਨਾਲ ਹੀ ਐਤਵਾਰ ਨੂੰ ਨਵਾਂਸ਼ਹਿਰ ਤੇ ਰੋਪੜ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਅੱਜ ਵੀ ਪੰਜਾਬ ਵਿੱਚ ਬਾਰਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।



ਉਧਰ, ਬੀਬੀਐਮਬੀ ਪ੍ਰਸ਼ਾਸਨ ਮੁਤਾਬਕ ਭਾਖੜਾ ਡੈਮ ਦਾ ਪਾਣੀ ਦਾ ਪੱਧਰ ਐਤਵਾਰ ਸ਼ਾਮ 6 ਵਜੇ ਤੱਕ ਇੱਕ ਫੁੱਟ ਵਧ ਕੇ 1672.25 ਫੁੱਟ 'ਤੇ ਪਹੁੰਚ ਗਿਆ। ਇਸ ਤੋਂ ਪਹਿਲਾਂ ਟੈਸਟਿੰਗ ਲਈ ਭਾਖੜਾ ਦੇ ਚਾਰ ਫਲੱਡ ਗੇਟ 2-2 ਫੁੱਟ ਖੋਲ੍ਹ ਕੇ 8100 ਕਿਊਸਿਕ ਪਾਣੀ ਛੱਡਿਆ ਗਿਆ ਸੀ। 



ਪੌਂਗ ਡੈਮ 'ਚ ਪਾਣੀ ਦਾ ਪੱਧਰ 1385 ਫੁੱਟ ਤੱਕ ਪਹੁੰਚਣ ਤੋਂ ਬਾਅਦ ਬੀਬੀਐਮਬੀ ਪ੍ਰਬੰਧਨ ਨੇ ਸੋਮਵਾਰ 14 ਅਗਸਤ ਨੂੰ ਬਿਆਸ ਦਰਿਆ ਦੇ ਨਾਲ ਲੱਗਦੇ ਇਲਾਕਿਆਂ 'ਚ ਅਲਰਟ ਜਾਰੀ ਕਰ ਦਿੱਤਾ ਹੈ। ਸੋਮਵਾਰ ਨੂੰ ਸਵੇਰੇ 8 ਵਜੇ 25 ਹਜ਼ਾਰ ਕਿਊਸਿਕ, ਸਵੇਰੇ 10 ਵਜੇ 40 ਹਜ਼ਾਰ ਕਿਊਸਿਕ ਤੇ ਦੁਪਹਿਰ 12 ਵਜੇ ਤੋਂ 50 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। 



ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਮੀਂਹ ਦਾ ਯੈਲੋ ਅਲਰਟ ਹੈ। ਸਤਲੁਜ ਦੇ ਪਾਣੀ ਦਾ ਪੱਧਰ ਵਧਣ ਕਾਰਨ ਮੋਗਾ ਦੇ ਧਰਮਕੋਟ ਦੇ ਕਈ ਪਿੰਡਾਂ ਵਿੱਚ ਫਸਲ ਤਬਾਹ ਹੋਈ ਹੈ। ਸੰਗਰੂਰ 'ਚ ਘੱਗਰ ਦੇ ਪਾਣੀ ਦਾ ਪੱਧਰ ਮੁੜ 39.6 ਫੁੱਟ 'ਤੇ ਪਹੁੰਚ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ