ਮੋਗਾ : ਮੋਗਾ ਵਿੱਚ ਹੋਏ ਦਰਦਨਾਕ ਸੜਕ ਹਾਦਸੇ ਨੇ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਮਾਂ ਅਤੇ ਉਸ ਦੀਆਂ ਦੋ ਧੀਆਂ ਵੀ ਸ਼ਾਮਲ ਹਨ। ਮਿਲੀ ਜਾਣਕਾਰੀ ਅਨੁਸਾਰ ਮਿੱਟੀ ਨਾਲ ਭਰੇ ਤੇਜ਼ ਰਫ਼ਤਾਰ ਟਰੱਕ ਨੇ ਸੜਕ ਕਿਨਾਰੇ ਜਾ ਰਹੀਆਂ ਮਹਿਲਾ ਅਤੇ ਉਸ ਦੀਆਂ ਬੱਚੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਕਾਰਨ ਤਿੰਨਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ।
ਮੌਕੇ ਉੱਤੇ ਖੜੇ ਲੋਕਾਂ ਨੇ ਤੁਰੰਤ ਕਾਰਵਾਈ ਕਰਦਿਆਂ ਡਰਾਈਵਰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਮਿਲੀ ਜਾਣਕਾਰੀ ਮ੍ਰਿਤਕ ਮਹਿਲਾ ਦੀ ਪਛਾਣ ਰਾਣੋ ਵਜੋਂ ਹੋਈ ਅਤੇ ਉਹ ਮੋਗਾ ਵਿੱਚ ਛੋਟਾ ਮੋਟਾ ਕੰਮ ਕਰਕੇ ਆਪਣਾ ਪਰਿਵਾਰ ਪਾਲਦੀ ਸੀ।ਹਾਦਸੇ ਵਕਤ ਉਹ ਆਪਣੀਆਂ ਧੀਆਂ ਨਾਲ ਦਵਾਈ ਲੈਣ ਲਈ ਜਾ ਰਹੀ ਸੀ। ਮ੍ਰਿਤਕ ਬੱਚੀਆਂ ਦੀ ਉਮਰ 5 ਸਾਲ ਅਤੇ 9 ਸਾਲ ਦੀ ਸੀ।