ਲੁਧਿਆਣਾ : ਦੋਰਾਹਾ ਵਿਖੇ ਹੋਏ ਸੜਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕ ਦਿੱਲੀ ਤੋਂ ਸਕੋਰਪੀਓ ਗੱਡੀ ਰਾਹੀਂ ਲੁਧਿਆਣਾ ਵਾਲੇ ਪਾਸੇ ਆ ਰਹੇ ਸਨ ਕਿ ਅਚਾਨਕ ਰਸਤੇ ਵਿੱਚ ਉਨ੍ਹਾਂ ਦੀ ਗੱਡੀ ਟਰੱਕ ਦੇ ਪਿਛਲੇ ਪਾਸੇ ਜਾ ਲੱਗੀ। ਸਕੋਰਪੀਓ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਗੱਡੀ ਦਾ ਅੱਗੇ ਵਾਲਾ ਹਿੱਸਾ ਪੂਰੀ ਤਰ੍ਹਾਂ ਖ਼ਤਮ ਹੋ ਗਿਆ।

ਇਸ ਕਾਰਨ ਗੱਡੀ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਪੁਲਿਸ ਅਨੁਸਾਰ ਹਾਦਸਾ ਅੱਜ ਤੜਕੇ ਹੋਇਆ। ਮੰਨਿਆ ਜਾ ਰਿਹਾ ਕਿ ਸਕੋਰਪੀਓ ਚਾਲਕ ਨੂੰ ਨੀਂਦ ਆਉਣ ਕਾਰਨ ਇਹ ਹਾਦਸਾ ਹੋਇਆ ਹੈ। ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦਿੱਲੀ ਦੇ ਰਹਿਣ ਵਾਲੇ ਸਨ।