ਫਗਵਾੜਾ : ਸ਼ੁੱਕਰਵਾਰ ਸਵੇਰੇ ਹੁਸ਼ਿਆਰਪੁਰ ਰੋਡ 'ਤੇ ਪਿੰਡ ਰਾਵਲਪਿੰਡੀ ਵਿਖੇ ਸਵਾਰੀਆਂ ਨਾਲ ਭਰੀ ਬੱਸ ਤੇ ਟਰੱਕ ਵਿਚਕਾਰ ਹੋਈ ਟੱਕਰ 'ਚ 30 ਵਿਅਕਤੀ ਜ਼ਖ਼ਮੀ ਹੋ ਗਏ ਜਿਸ 'ਚ ਦੋਵੇਂ ਵਾਹਨਾਂ ਦੇ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਏ ਅਤੇ ਬਾਕੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਜ਼ਖ਼ਮੀਆਂ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਲਾਜ ਮਗਰੋਂ ਕੁਝ ਨੂੰ ਛੁੱਟੀ ਮਿਲ ਗਈ। ਗੰਭੀਰ ਜ਼ਖ਼ਮੀਆਂ ਨੂੰ ਨਿੱਜੀ ਹਸਪਤਾਲਾਂ 'ਚ ਰੈਫ਼ਰ ਕਰ ਦਿੱਤਾ ਗਿਆ ਹੈ।
ਇਸ ਮੌਕੇ ਜ਼ਖ਼ਮੀਆਂ ਦਾ ਹਾਲ ਪੁੱਛਣ ਲਈ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਨਿਟ ਮੰਤਰੀ ਵੀ ਸਿਵਲ ਹਸਪਤਾਲ ਫਗਵਾੜਾ ਪੁੱਜੇ।