Barnala News : ਪੰਜਾਬ 'ਚ ਠੰਢ ਦੇ ਨਾਲ -ਨਾਲ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਚੁੱਕੀ ਹੈ , ਜਿਸ ਕਾਰਨ ਕਈ ਸੜਕ ਹਾਦਸੇ ਵਾਪਰ ਰਹੇ ਹਨ। ਧੁੰਦ ਕਾਰਨ ਰਾਤ ਵੇਲੇ ਠੀਕ ਤਰ੍ਹਾਂ ਦਿਖਾਈ ਨਹੀਂ ਦਿੰਦਾ। ਅਜਿਹੇ 'ਚ ਉਹ ਰਸਤੇ 'ਚ ਖੜ੍ਹੇ ਕਿਸੇ ਵਾਹਨ ਨਾਲ ਟਕਰਾ ਜਾਂਦੇ ਹਨ ਜਾਂ ਸੜਕਾਂ ਦੇ ਕਿਨਾਰਿਆਂ 'ਤੇ ਚਿੱਟੀਆਂ ਪੱਟੀਆਂ ਨਾ ਹੋਣ ਕਾਰਨ ਵਾਹਨ ਸੜਕ ਤੋਂ ਉਤਰ ਕੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ।
ਅਜਿਹਾ ਹੀ ਤਾਜ਼ਾ ਹਾਦਸਾ ਬਰਨਾਲਾ ਜ਼ਿਲ੍ਹੇ ਦੇ ਕਸਬਾ ਤਪਾ ਨੇੜੇ ਬਠਿੰਡਾ ਚੰਡੀਗੜ੍ਹ ਮੁੱਖ ਮਾਰਗ 'ਤੇ ਵਾਪਰਿਆ ਹੈ। ਬਰਨਾਲਾ ਜ਼ਿਲ੍ਹੇ ਦੇ ਕਸਬਾ ਤਪਾ ਨੇੜੇ ਬਠਿੰਡਾ ਚੰਡੀਗੜ੍ਹ ਮੁੱਖ ਮਾਰਗ 'ਤੇ ਅੱਜ ਪਈ ਧੁੰਦ ਦੌਰਾਨ 8 ਵਾਹਨ ਆਪਸ ਵਿੱਚ ਟਕਰਾ ਗਏ ਹਨ। ਵਾਹਨ ਦੀ ਟੱਕਰ ਕਾਰਨ ਜਿੱਥੇ ਲੋਕ ਜ਼ਖਮੀ ਹੋ ਗਏ ਹਨ, ਉੱਥੇ ਹੀ ਇਸ ਹਾਦਸੇ ਕਾਰਨ 5 ਬੱਕਰੀਆਂ ਦੀ ਵੀ ਮੌਤ ਹੋ ਗਈ ਹੈ।
ਸੜਕ ਹਾਦਸੇ ਲਈ ਨਵੇਂ ਬਣੇ ਓਵਰਬ੍ਰਿਜ ਦੇ ਪ੍ਰਬੰਧਕਾਂ 'ਤੇ ਦੋਸ਼ ਲਾਉਂਦਿਆਂ ਉਕਤ ਚਸ਼ਮਦੀਦਾਂ ਨੇ ਦੱਸਿਆ ਕਿ ਓਵਰਬ੍ਰਿਜ ਬਣਾਉਣ ਵਾਲੀ ਕੰਪਨੀ ਵੱਲੋਂ ਕੋਈ ਸਾਈਨ ਬੋਰਡ ਆਦਿ ਨਹੀਂ ਲਗਾਇਆ ਗਿਆ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ ਜ਼ਖਮੀ ਲੋਕਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਸੰਗਰੂਰ ਦੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਪਿੰਡ ਖੰਡੇਬਾਦ ਦੇ ਨਜ਼ਦੀਕ ਫਾਰਚੂਨਰ ਨਾਲ ਟੱਕਰ ਹੋਣ ਕਾਰਨ ਬੁਲੇਟ ਨੂੰ ਅੱਗ ਲੱਗ ਗਈ ਹੈ। ਇਸ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਦੋਵੇਂ ਨੌਜਵਾਨਾਂ ਦੀ ਪਛਾਣ ਬਿੰਦਰ ਸਿੰਘ ਪੁੱਤਰ ਮਿੱਠੂ ਸਿੰਘ ਅਤੇ ਚਮਕੌਰ ਸਿੰਘ ਪੁੱਤਰ ਮੇਘ ਰਾਜ ਪਿੰਡ ਡੂਡੀਆਂ ਵਜੋਂ ਹੋਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।