Fatehgarh Sahib : ਧੂਰੀ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸ਼ਾਹ ਨਿਵਾਜ ਵਜੋਂ ਹੋਈ ਹੈ ਅਤੇ ਉਹ ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਤਹਿਸੀਲ ਅਧੀਨ ਪੈਂਦੇ ਪਿੰਡ ਮੀਆਂਪੁਰ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਦੱਸਿਆ ਜਾਂਦਾ ਹੈ ਕਿ ਮੋਟਰਸਾਈਕਲ ਅੱਗੇ ਪਸ਼ੂ ਆਉਣ ਕਾਰਨ ਹਾਦਸਾ ਵਾਪਰਿਆ ਹੈ। ਜਿਸ ਵਿਚ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਵਿਆਹ ਨੂੰ ਅਜੇ ਸਾਲ ਹੀ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ 2 ਮਹੀਨੇ ਦੀ ਧੀ ਵੀ ਹੈ। ਪੁੱਤਰ ਦੀ ਮੌਤ ਨਾਲ ਪਰਿਵਾਰ ਵਿਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਸਰਪੰਚ ਤੋਂ ਲੈ ਕੇ ਸੀਐਮ ਤੱਕ ਦਾ ਸਫ਼ਰ, 10 ਵਾਰ ਵਿਧਾਇਕ ਰਹੇ, ਮੋਰਾਰਜੀ ਦੇਸਾਈ ਸਰਕਾਰ ਵਿੱਚ ਮੰਤਰੀ ਵੀ ਬਣੇ ਪ੍ਰਕਾਸ਼ ਸਿੰਘ ਬਾਦਲ
ਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਤਹਿਸੀਲ ਅਧੀਨ ਪੈਂਦੇ ਪਿੰਡ ਮੀਆਂਪੁਰ ਦਾ ਰਹਿਣ ਵਾਲਾ ਸ਼ਾਹ ਨਿਵਾਜ ਏਸੀ ਰਿਪੇਅਰ ਦਾ ਕੰਮ ਕਰਦਾ ਸੀ। ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਧੂਰੀ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਅਚਾਨਕ ਅਵਾਰਾ ਪਸ਼ੂ ਉਸ ਦੇ ਮੋਟਰਸਾਈਕਲ ਅੱਗੇ ਆ ਗਿਆ ਅਤੇ ਉਸ ਨਾਲ ਟੱਕਰ ਹੋਣ ਕਰਕੇ ਨੌਜਵਾਨ ਦੀ ਮੌਤ ਹੋ ਗਈ।

ਦੱਸ ਦੇਈਏ ਕਿ ਬੀਤੇ ਕੱਲ ਫਿਰੋਜ਼ਪੁਰ ਪੁਲਸ ਲਾਈਨ ਨੇੜੇ ਇਕ ਜ਼ਬਰਦਸਤ ਹਾਦਸਾ ਵਾਪਰਿਆ ਸੀ, ਜਿਸ ’ਚ ਦੋ ਪੁੱਤਰਾਂ ਦੇ ਸਾਹਮਣੇ ਪਿਓ ਦੀ ਮੌਤ ਹੋ ਗਈ ਅਤੇ ਦੋਵੇਂ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ ਸਨ। ਦੋਹਾਂ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਅਤੇ ਇਸ ਹਾਦਸੇ ’ਚ ਦੋਵਾਂ ਪੁੱਤਰਾਂ ਦੀਆਂ ਲੱਤਾਂ ਟੁੱਟ ਗਈਆਂ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।