Road Accident: ਟਰੱਕ ਦੀ ਲਪੇਟ ’ਚ ਆਉਣ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਪਤੀ-ਪਤਨੀ ਦੀ ਦਰਦਨਾਕ ਮੌਤ
Punjab News: ਪਟਿਆਲਾ-ਚੀਕਾ ਰੋਡ ’ਤੇ ਪਿੰਡ ਪਹਾੜੀਪੁਰ ਨਜ਼ਦੀਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ’ਚ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਖਬਰ ਮਿਲੀ ਹੈ।
Punjab News: ਪਟਿਆਲਾ-ਚੀਕਾ ਰੋਡ ’ਤੇ ਪਿੰਡ ਪਹਾੜੀਪੁਰ ਨਜ਼ਦੀਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ’ਚ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਟਰੱਕ ਦੀ ਲਪੇਟ ’ਚ ਆਉਣ ਕਾਰਨ ਵਾਪਰਿਆ। ਮੋਟਰਸਾਈਕਲ 'ਤੇ ਸਵਾਰ ਪਤੀ-ਪਤਨੀ ਦਰਦਨਾਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ।
ਹੋਰ ਪੜ੍ਹੋ : ਸੀਐਮ ਭਗਵੰਤ ਮਾਨ ਵੱਲੋਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਬਲਬੇੜਾ ਹਰਭਜਨ ਸਿੰਘ ਨੇ ਦੱਸਿਆ ਕਿ ਪਾਤੜਾਂ ਨੇੜੇ ਪਿੰਡ ਅਰਨੀ ਦੇ ਰਹਿਣ ਵਾਲੇ ਗੁਰਭੇਜ ਸਿੰਘ ਤੇ ਉਨ੍ਹਾਂ ਦੀ ਪਤਨੀ ਬਲਵਿੰਦਰ ਕੌਰ ਆਪਣੇ ਪੀ ਬੀ ਐੱਚ 4766 ਸਪਲੈਂਡਰ ਮੋਟਰਸਾਈਕਲ ’ਤੇ ਪਟਿਆਲਾ ਸਾਈਡ ਤੋਂ ਪਿੰਡ ਅਰਨੀ ਜਾ ਰਹੇ ਸਨ, ਜਦੋਂ ਇਹ ਪਿੰਡ ਪਹਾੜੀਪੁਰ ਕੋਲ ਪਹੁੰਚੇ ਤਾਂ ਅੱਗੇ ਤੋਂ ਆ ਰਹੇ ਟਰੱਕ ਨੰਬਰ ਪੀ ਬੀ 11 ਏ ਕਿਊ 8155 ਨੇ ਕੁਚਲ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮ ਘਟਨਾ ਵਾਲੀ ਥਾਂ ਪਹੁੰਚੇ ਤੇ ਹਾਦਸੇ ਦੇ ਸ਼ਿਕਾਰ ਪਤੀ-ਪਤਨੀ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਹਾਦਸੇ ਤੋਂ ਬਾਅਦ ਘਟਨਾ ਵਾਲੀ ਥਾਂ ਤੋਂ ਫਰਾਰ ਟਰੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਰਾਈਵਰ ਨੂੰ ਕਾਬੂ ਕਰ ਕੇ ਸਖ਼ਤ ਕਾਨੂੰਨ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਏ. ਐੱਸ. ਆਈ. ਦਵਿੰਦਰ ਸਿੰਘ, ਮੁਲਾਜ਼ਮ ਗੁਰਮੀਤ ਸਿੰਘ ਆਦਿ ਵੀ ਹਾਜ਼ਰ ਸਨ।
ਹੋਰ ਪੜ੍ਹੋ : Punjab News: ਹਰਸਿਮਰਤ ਕੌਰ ਬਾਦਲ ਦੀ ਰਾਜਨਾਥ ਸਿੰਘ ਨੂੰ ਅਪੀਲ: ਸਾਬਕਾ ਫੌਜੀਆਂ ਦੇ ਸਾਰੇ ਮਸਲੇ ਜਲਦੀ ਤੋਂ ਜਲਦੀ ਹੱਲ ਕਰੋ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ