ਪੜਚੋਲ ਕਰੋ
Advertisement
Bathinda News: ਬੱਸ ਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ, 2 ਦੀ ਮੌਤ, 3 ਜ਼ਖ਼ਮੀ
ਬਠਿੰਡਾ ਦੇ ਬਹਿਮਨ ਦੀਵਾਨਾ ਵਿੱਚ ਕਾਰ ਤੇ ਬੱਸ ਦੀ ਆਪਸ ਵਿੱਚ ਟੱਕਰ ਹੋ ਗਈ ਜਿਸ ਵਿੱਚ 2 ਨੌਜਵਾਨਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦੋਂ ਕਿ ਬਾਕੀ 3 ਜ਼ਖ਼ਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
Road Accident: ਬਠਿੰਡਾ ਦੇ ਬਹਿਮਨ ਦੀਵਾਨਾ ਵਿਖੇ ਕਾਰ ਤੇ ਬੱਸ ਦੀ ਜ਼ਬਰਦਸਤ ਟੱਕਰ ਹੋਈ ਹੈ ਜਿਸ ਕਾਰਨ ਕਾਰ ਵਿੱਚ ਸਵਾਰ 5 ਨੌਜਵਾਨਾਂ ਵਿੱਚੋਂ 2 ਦੀ ਮੌਤ ਹੋ ਗਈ ਹੈ ਬਾਕੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਇਹ ਹਾਦਸਾ ਬਠਿੰਡਾ ਦੇ ਪਿੰਡ ਬਹਿਮਨ ਦੀਵਾਨਾ ਦਾ ਹੈ ਇਸ ਬਾਬਤ ਜਾਣਕਾਰੀ ਦਿੰਦੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਰਕਰ ਜਨੇਸ਼ ਜੈਨ ਨੇ ਦੱਸਿਆ ਕਿ ਅੱਜ ਬਠਿੰਡਾ ਮਲੋਟ ਰੋਡ ਵਿਖੇ ਪਿੰਡ ਬਹਿਮਨ ਦੀਵਾਨਾ ਵਿਖੇ ਅਬੋਹਰ ਸਾਈਡ ਤੋ ਆ ਰਹੀ ਕਾਰ ਬੱਸ ਨਾਲ ਟੱਕਰ ਹੋ ਗਈ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਕਾਰ ਸਵਾਰ ਦੀ ਅੱਖ ਲੱਗਣ ਕਾਰਨ ਕਾਰ ਸਿੱਧੀ ਬੱਸ ਨਾਲ ਜਾ ਟਕਰਾਈ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਬਾਕੀ 3 ਨੂੰ ਸਥਾਨਕ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਇਸ ਤੋਂ ਬਾਅਦ ਸਿਵਿਲ ਹਸਪਤਾਲ ਡਾਕਟਰ ਹਰਸ਼ਿਤ ਗੋਇਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਖ਼ਮੀ ਨੌਜਵਾਨਾਂ ਦੀ ਹਾਲਤ ਠੀਕ ਹੈ ਜਦੋਂ ਕਿ 2 ਦੀ ਇਸ ਹਾਦਸੇ ਵਿੱਚ ਮੌਤ ਹੋ ਗਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਸਿਹਤ
Advertisement