Road Accident: ਬਠਿੰਡਾ ਦੇ  ਬਹਿਮਨ ਦੀਵਾਨਾ ਵਿਖੇ ਕਾਰ ਤੇ ਬੱਸ ਦੀ ਜ਼ਬਰਦਸਤ ਟੱਕਰ ਹੋਈ ਹੈ ਜਿਸ ਕਾਰਨ ਕਾਰ ਵਿੱਚ ਸਵਾਰ 5 ਨੌਜਵਾਨਾਂ ਵਿੱਚੋਂ 2 ਦੀ ਮੌਤ ਹੋ ਗਈ ਹੈ ਬਾਕੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।


ਇਹ ਹਾਦਸਾ  ਬਠਿੰਡਾ ਦੇ ਪਿੰਡ ਬਹਿਮਨ ਦੀਵਾਨਾ ਦਾ ਹੈ ਇਸ ਬਾਬਤ ਜਾਣਕਾਰੀ ਦਿੰਦੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਰਕਰ ਜਨੇਸ਼ ਜੈਨ ਨੇ ਦੱਸਿਆ ਕਿ ਅੱਜ ਬਠਿੰਡਾ ਮਲੋਟ ਰੋਡ ਵਿਖੇ ਪਿੰਡ ਬਹਿਮਨ ਦੀਵਾਨਾ ਵਿਖੇ ਅਬੋਹਰ ਸਾਈਡ ਤੋ ਆ ਰਹੀ ਕਾਰ ਬੱਸ ਨਾਲ ਟੱਕਰ ਹੋ ਗਈ।


ਇਹ ਵੀ ਕਿਹਾ ਜਾ ਰਿਹਾ ਹੈ ਕਿ ਕਾਰ ਸਵਾਰ ਦੀ ਅੱਖ ਲੱਗਣ ਕਾਰਨ ਕਾਰ ਸਿੱਧੀ ਬੱਸ ਨਾਲ ਜਾ ਟਕਰਾਈ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਬਾਕੀ 3 ਨੂੰ ਸਥਾਨਕ ਸਰਕਾਰੀ ਹਸਪਤਾਲ ਭਰਤੀ  ਕਰਵਾਇਆ ਗਿਆ ਹੈ।


ਇਸ ਤੋਂ ਬਾਅਦ ਸਿਵਿਲ ਹਸਪਤਾਲ ਡਾਕਟਰ ਹਰਸ਼ਿਤ ਗੋਇਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਖ਼ਮੀ ਨੌਜਵਾਨਾਂ ਦੀ ਹਾਲਤ ਠੀਕ ਹੈ ਜਦੋਂ ਕਿ 2 ਦੀ ਇਸ ਹਾਦਸੇ ਵਿੱਚ ਮੌਤ ਹੋ ਗਈ ਹੈ।