ਅੰਮ੍ਰਿਤਸਰ: ਪੰਜਾਬ ਵਿੱਚ ਦੋ ਵੱਖ ਵੱਖ ਸੜਕ ਹਦਾਸਿਆਂ ਵਿੱਚ ਛੇ ਲੋਕਾਂ ਦੀ ਮੌਤ ਅਤੇ ਛੇ ਲੋਕ ਜ਼ਖਮੀ ਹੋਏ ਹਨ। ਪਹਿਲਾਂ ਹਾਦਸਾ ਅੰਮ੍ਰਿਤਸਰ ਲਾਗੇ ਹੋਇ। ਇੱਥੇ ਟਰੱਕ ਤੇ ਕਾਰ ਦੀ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਉੱਤੇ ਹੋਈ ਟੱਕਰ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਾ ਰਹਿਣ ਵਾਲਾ ਪਰਿਵਾਰ ਆਪਣੇ ਰਿਸ਼ਤੇਦਾਰਾਂ ਦੇ ਗੋਰਾਇਆ ਸਥਿਤ ਘਰ ਵਿੱਚ ਜਗਰਾਤੇ ਵਿੱਚ ਹਿੱਸਾ ਲੈ ਕੇ ਵਾਪਸ ਘਰ ਪਰਤ ਰਿਹਾ ਸੀ।

ਖਿਲਚੀਆਂ ਨੇੜੇ ਤੜਕੇ ਇਨ੍ਹਾਂ ਦੀ ਕਾਰ ਦੀ ਬਜਰੀ ਨਾਲ ਭਰੇ ਟਰੱਕ ਨਾਲ ਟੱਕਰ ਹੋ ਗਈ। ਹਾਦਸਾ ਦਾ ਕਾਰਨ ਟਰੱਕ ਚਾਲਕ ਵੱਲੋਂ ਅਚਾਨਕ ਬਰੇਕ ਲਾਉਣ ਹੈ। ਇਸ ਕਾਰਨ ਕਾਰ ਟਰੱਕ ਦੇ ਪਿਛਲੇ ਹਿੱਸੇ ਵਿੱਚ ਜਾ ਵੱਜੀ।

ਇਸ ਕਾਰਨ ਮੌਕੇ ਉੱਤੇ ਦੋ ਮਹਿਲਾਵਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਸ਼ਸ਼ੀਕਾਂਤ, ਕੋਮਲ ਤੇ ਅੰਜੂ ਸ਼ਰਮਾ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।

ਇਸੀ ਤਰ੍ਹਾਂ ਦੂਜਾ ਹਾਦਸਾ ਨਵਾਂ ਸ਼ਹਿਰ ਨੇੜੇ ਪਿੰਡ ਖਟਕੜ ਕਲਾਂ ਵਿਖੇ ਹੋਇਆ। ਇੱਥੇ ਈਨੋਵਾ ਕਾਰ ਅਤੇ ਬੱਸ ਦੀ ਟੱਕਰ ਹੋਈ ਜਿਸ ਕਾਰਨ ਤਿੰਨ ਲੋਕਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦੋਂਕਿ ਚਾਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।