Fazilka News : ਫਾਜ਼ਿਲਕਾ -ਫਿਰੋਜ਼ਪੁਰ ਹਾਈਵੇ 'ਤੇ ਪਿੰਡ ਰਾਣਾ ਮੌੜ ਦੇ ਨੇੜੇ ਸੜਕ ਹਾਦਸਾ ਵਾਪਰਿਆ ਹੈ। ਵਿਆਹ ਸਮਾਗਮ 'ਤੇ ਆਏ ਬੁਲਟ ਮੋਟਰਸਾਈਕਲ ਸਵਾਰ ਨੌਜਵਾਨ ਨਾਲ ਇਹ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਕਿ ਨੌਜਵਾਨ ਦੇ ਉੱਪਰ ਟ੍ਰੈਕਟਰ ਚੜ੍ਹ ਗਿਆ ਤਾਂ ਖੂਨ ਨਾਲ ਲਥਪਥ ਹੋਇਆ ਨੌਜਵਾਨ ਹਾਈਵੇ 'ਤੇ ਤੜਫ ਰਿਹਾ ਸੀ, ਜਿਸ ਨੂੰ ਕਿਸੇ ਨੇ ਨਹੀਂ ਚੁੱਕਿਆ ਤੇ ਨਾ ਹੀ ਕਿਸੇ ਨੇ ਇਨਸਾਨੀਅਤ ਦਿਖਾਈ।
ਉਸ ਮੌਕੇ ਓਥੋਂ ਲੰਘ ਰਹੇ ਬੀ.ਐਸ.ਐਫ ਦੇ ਜਵਾਨਾਂ ਦੀ ਨਜ਼ਰ ਪਈ ਤਾਂ ਤੁਰੰਤ ਉਹਨਾਂ ਵੱਲੋਂ ਇੱਕ ਗੱਡੀ ਨੂੰ ਰੋਕ ਕੇ ਜ਼ਖਮੀ ਨੌਜਵਾਨ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ। ਹਾਲਾਕਿ ਡਾਕਟਰ ਦਾ ਕਹਿਣਾ ਹੈ ਕਿ ਕਾਫੀ ਸਮੇਂ ਪਹਿਲਾਂ ਦਾ ਐਕਸੀਡੈਂਟ ਹੋਇਆ, ਜਿਸ ਕਰਕੇ ਨੌਜਵਾਨ ਦਾ ਕਾਫੀ ਖੂਨ ਵਹਿ ਗਿਆ ਹੈ। ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ਼ ਕਰ ਦਿੱਤਾ ਗਿਆ ਪਰ ਦੁੱਖ ਦੀ ਖ਼ਬਰ ਇਹ ਰਹੀ ਕਿ ਫ਼ਰੀਦਕੋਟ ਲਿਜਾਂਦੇ ਸਮੇਂ ਰਸਤੇ 'ਚ ਨੌਜਵਾਨ ਨੇ ਦਮ ਤੋੜ ਦਿੱਤਾ ਹੈ।
ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਨੂੰ ਮੁੜ ਸੰਮਨ , ਅੱਜ SIT ਦੇ ਸਾਹਮਣੇ ਪੇਸ਼ ਹੋਣਗੇ ਬਾਦਲ
ਦੱਸ ਦਈਏ ਕਿ ਪੰਜਾਬ 'ਚ ਠੰਢ ਦੇ ਨਾਲ -ਨਾਲ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਚੁੱਕੀ ਹੈ , ਜਿਸ ਕਾਰਨ ਕਈ ਸੜਕ ਹਾਦਸੇ ਵਾਪਰ ਰਹੇ ਹਨ। ਧੁੰਦ ਕਾਰਨ ਰਾਤ ਵੇਲੇ ਠੀਕ ਤਰ੍ਹਾਂ ਦਿਖਾਈ ਨਹੀਂ ਦਿੰਦਾ। ਅਜਿਹੇ 'ਚ ਉਹ ਰਸਤੇ 'ਚ ਖੜ੍ਹੇ ਕਿਸੇ ਵਾਹਨ ਨਾਲ ਟਕਰਾ ਜਾਂਦੇ ਹਨ ਜਾਂ ਸੜਕਾਂ ਦੇ ਕਿਨਾਰਿਆਂ 'ਤੇ ਚਿੱਟੀਆਂ ਪੱਟੀਆਂ ਨਾ ਹੋਣ ਕਾਰਨ ਵਾਹਨ ਸੜਕ ਤੋਂ ਉਤਰ ਕੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ।
ਸੰਘਣੀ ਧੁੰਦ ਨੇ ਸੂਬੇ ਵਿਚ ਜਨਜੀਵਨ ਬੁਰੀ ਤਰ੍ਹਾਂ ਅਸਤ ਵਿਅਸਥ ਕਰਕੇ ਰੱਖ ਦਿੱਤਾ ਹੈ। ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਕਈ ਸੜਕ ਹਾਦਸੇ ਵੀ ਵਾਪਰੇ। ਇਸ ਕਾਰਨ ਹਰ ਸਾਲ ਸੜਕ ਹਾਦਸਿਆਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਬੈਠਦੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।