Hoshiarpur accident news: ਪੇਪਰ ਦੇਣ ਜਾ ਰਹੇ 8ਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, 2 ਵਿਦਿਆਰਥੀਆਂ ਸਣੇ 4 ਲੋਕ ਜ਼ਖ਼ਮੀ
Hoshiarpur news: ਪਿੰਡ ਗ੍ਰੰਥੀਆਂ ਕੋਲ ਪੇਪਰ ਦੇਣ ਜਾ ਰਹੇ ਵਿਦਿਆਰਥੀਆਂ ਦੇ ਨਾਲ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ।
Hoshiarpur accident news: ਬਟਾਲਾ ਦੇ ਨੇੜਲੇ ਪਿੰਡ ਗ੍ਰੰਥੀਆਂ ਕੋਲ ਪੇਪਰ ਦੇਣ ਜਾ ਰਹੇ ਵਿਦਿਆਰਥੀਆਂ ਦੇ ਨਾਲ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿੱਚ 2 ਵਿਦਿਆਰਥੀਆਂ ਸਣੇ 4 ਲੋਕ ਜ਼ਖ਼ਮੀ ਹੋ ਗਏ ਹਨ।
ਵਿਦਿਆਰਥੀ ਪ੍ਰੀਖਿਆ ਸੇਖਵਾਂ ਕੇਂਦਰ ਜਾ ਰਹੇ ਸਨ
ਜਾਣਕਾਰੀ ਮੁਤਾਬਕ ਰਾਜਵੀਰ ਸਿੰਘ ਅਤੇ ਅਸ਼ੀਸ਼ ਕੁਮਾਰ ਜੋ ਕਿ 8ਵੀਂ ਜਮਾਤ ਦੇ ਵਿਦਿਆਰਥੀ ਹਨ ਤੇ ਵਡਾਲਾ ਗ੍ਰੰਥੀਆਂ ਦੇ ਸਕੂਲ ਤੋਂ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪ੍ਰੀਖਿਆ ਕੇਂਦਰ ਸੇਖਵਾਂ ਜਾ ਰਹੇ ਸਨ।
ਇਹ ਵੀ ਪੜ੍ਹੋ: Chandigarh News : ਕੈਬਨਿਟ ਮੰਤਰੀ ਹਰਪਾਲ ਚੀਮਾ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ ‘ਚ , ਜਾਣੋਂ ਪੂਰਾ ਮਾਮਲਾ
ਸਕੂਲ ਤੋਂ ਬਾਹਰ ਨਿਕਲਣ ਵੇਲੇ ਸਕੂਟਰੀ ਨਾਲ ਹੋਈ ਟੱਕਰ
ਉਸ ਵੇਲੇ ਰਾਜਵੀਰ ਸਿੰਘ ਅਤੇ ਅਸ਼ੀਸ਼ ਕੁਮਾਰ ਸਕੂਲ ਤੋਂ ਬਾਹਰ ਨਿਕਲਣ ਲੱਗੇ ਤਾਂ, ਸਾਹਮਣੇ ਤੋਂ ਆ ਰਹੀ ਸਕੂਟਰੀ ਸਵਾਰ ਔਰਤਾਂ ਦੇ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਇਹ ਟੱਕਰ ਇੰਨੀ ਜਿਆਦਾ ਭਿਆਨਕ ਹੋਈ ਸੀ ਕਿ, ਮੋਟਰਸਾਈਕਲ ਸਵਾਰ ਵਿਦਿਆਰਥੀਆਂ ਅਤੇ ਸਕੂਟਰੀ ਸਵਾਰ ਔਰਤਾਂ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ਼ ਦੇ ਲਈ ਸਰਕਾਰੀ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਜਿਥੇ ਦੋਵੇਂ ਵਿਦਿਆਰਥੀਆਂ ਅਤੇ ਔਰਤਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ, ਪੁਲਿਸ ਚੌਕੀ ਵਡਾਲਾ ਗ੍ਰੰਥੀਆਂ ਦੇ ਵਲੋਂ ਜ਼ਖਮੀਆਂ ਦੇ ਬਿਆਨਾਂ ਨੂੰ ਕਲਮਬੰਦ ਕਰਨ ਦੀ ਕੋਸਿਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ, ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: ਮਾਨ ਸਰਕਾਰ ਨੇ ਪਿਛਲੇ 11 ਮਹੀਨਿਆਂ ਦੌਰਾਨ 57829 ਉਸਾਰੀ ਕਿਰਤੀਆਂ ਨੂੰ 77.65 ਕਰੋੜ ਰੁਪਏ ਕੀਤੇ ਜਾਰੀ : ਅਨਮੋਲ ਗਗਨ ਮਾਨ