Hoshiarpur News: ਪੰਜਾਬ 'ਚ ਆਏ ਦਿਨ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ, ਜਿਸ ਕਾਰਨ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਅਜਿਹਾ ਹੀ ਤਾਜ਼ਾ ਹਾਦਸਾ ਹੁਸ਼ਿਆਰਪੁਰ 'ਚ ਵਾਪਰਿਆ ਹੈ, ਜਿੱਥੇ ਇਸ ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।




ਹੁਸ਼ਿਆਰਪੁਰ ਦੇ ਕਮਾਹੀ ਦੇਵੀ ਮੰਦਿਰ ਨੇੜੇ ਇੱਕ ਓਪਨ ਜੀਪ 'ਚ ਸਵਾਰ ਲੜਕਿਆਂ ਨੇ ਸੜਕ 'ਤੇ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਕਤ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।



ਮਿਲੀ ਜਾਣਕਾਰੀ ਅਨੁਸਾਰ 55 ਸਾਲਾ ਬਖਸ਼ੀ ਰਾਮ, ਕਮਾਹੀ ਦੇਵੀ ਮੰਦਿਰ ਨੇੜੇ ਮਜ਼ਦੂਰੀ ਦਾ ਕੰਮ ਕਰਕੇ ਘਰ ਪਰਤ ਰਿਹਾ ਸੀ, ਨੂੰ ਖੁੱਲ੍ਹੀ ਜੀਪ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਜੀਪ ਉਸ ਨੂੰ 100 ਮੀਟਰ ਤੱਕ ਘਸੀਟ ਕੇ ਲੈ ਗਈ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਜੀਪ ਚਾਲਕ ਗੱਡੀ ਭਜਾ ਕੇ ਲੈ ਗਏ। ਤਲਵਾੜਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਨ੍ਹਾਂ ਹਾਦਸਿਆਂ ਦਾ ਕਾਰਨ ਤੇਜ਼ ਰਫ਼ਤਾਰ, ਨਸ਼ੇ ‘ਚ ਡਰਾਈਵਿੰਗ, ਡਰਾਇਵਰ ਦਾ ਧਿਆਨ ਭਟਕਣਾ, ਟਰੈਫਿਕ ਲਾਈਟਾਂ ਦੀ ਉਲੰਘਣਾ, ਗ਼ਲਤ ਪਾਸੇ ਗੱਡੀ ਚਲਾਉਣੀ, ਰਾਤ ਨੂੰ ਬਿਨਾ ਬੱਤੀਆਂ ਡਰਾਈਵਿੰਗ ਕਰਨੀ, ਗੱਡੀਆਂ ਦੀ ਹਾਲਤ ਠੀਕ ਨਾ ਹੋਣੀ, ਸੜਕਾਂ ‘ਤੇ ਫਿਰਦੇ ਜਾਨਵਰ, ਗ਼ਲਤ ਮੋੜ ਮੁੜਨਾ, ਰੇਸ ਲਾਉਣੀ, ਧੁੰਦ, ਟਾਇਰਾਂ ਦਾ ਫੱਟਣਾ, ਟਾਇਰਾਂ ਵਿੱਚ ਹਵਾ ਘੱਟ ਹੋਣਾ, ਸੜਕਾਂ ‘ਤੇ ਗ਼ਲਤ ਪਾਰਕਿੰਗ ਆਦਿ ਸੜਕ ਹਾਦਸਿਆਂ ਦੇ ਕਈ ਕਾਰਨ ਹੁੰਦੇ ਹਨ। 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।