Fazilka News : ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ’ਤੇ ਸਮਾਧ ਨੇੜੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਬੱਚੇ ਸਮੇਤ ਇਕ ਹੀ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ,ਜਦਕਿ 2 ਲੋਕਾਂ ਨੂੰ ਰੈਫਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋ 1 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਸੰਤੁਲਨ ਵਿਗੜਨ ਕਾਰਨ ਫ਼ਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇ 'ਤੇ ਖੜੇ ਇੱਕ ਟਰੱਕ ਵਿਚ ਜਾ ਵੱਜੀ, ਜਿਸ ਕਰਕੇ ਹਾਦਸਾ ਵਾਪਰਿਆ ਹੈ। ਫਿਲਹਾਲ ਮ੍ਰਿਤਕ ਦੀਆਂ ਲਾਸ਼ਾਂ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੌਰਚਰੀ ਵਿਚ ਰਖਵਾਇਆ ਗਿਆ ਹੈ। ਮੌਕੇ 'ਤੇ ਪੁਲਿਸ ਵੀ ਪਹੁੰਚੀ ਹੈ ,ਜਿਨ੍ਹਾਂ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।
ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਪੁੱਜੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲਾਲਾਬਾਦ ਦੇ ਪਿੰਡ ਪਾਲੀਵਾਲਾ ਤੋਂ ਫਾਜ਼ਿਲਕਾ ਵਿਖੇ ਰਿਸ਼ਤੇਦਾਰੀ ਵਿਚ ਵਿਆਹ ਸਮਾਗਮ ਵਿੱਚ ਪਰਿਵਾਰ ਆਇਆ ਹੋਇਆ ਸੀ ਤੇ ਬੀਤੀ ਰਾਤ ਕਾਰ 'ਤੇ ਸਵਾਰ ਹੋ ਕੇ ਸਾਰਾ ਪਰਿਵਾਰ ਵਿਆਹ ਸਮਾਗਮ ਤੋਂ ਵਾਪਸ ਘਰ ਜਾ ਰਹੇ ਸਨ ਕਿ ਰਾਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਇਹ ਹਾਦਸਾ ਕਿਵੇਂ ਵਾਪਰਿਆ ਹੈ। ਇਸ ਦਾ ਹਾਲੇ ਕੋਈ ਪਤਾ ਨਹੀਂ ਹੈ।
ਓਧਰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਤਾਇਨਾਤ ਡਾਕਟਰ ਦੀਕਸ਼ਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਸੜਕ ਹਾਦਸੇ ਦਾ ਕੇਸ ਆਇਆ ਸੀ, ਜਿਸ ਵਿੱਚ ਇਕ ਹੀ ਪਰਿਵਾਰ ਦੇ 5 ਲੋਕ ਸਨ ਜਿਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਚੁੱਕੀ ਸੀ ਤੇ 3 ਨੂੰ ਰੈਫਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਰਾਹ ਵਿੱਚ ਹੀ 6 ਮਹੀਨੇ ਦੇ ਬੱਚੇ ਨੇ ਦਮ ਤੋੜ ਦਿੱਤਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।