ਰੋਪੜ: ਪੰਜਾਬ ਦੇ ਰੋਪੜ ਜ਼ਿਲੇ ਵਿਚ ਸੋਮਵਾਰ ਸਵੇਰੇ ਹੋਏ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਦੋ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਹਾਦਸਾ ਨੈਸ਼ਨਲ ਹਾਈਵੇ ਐਕਸਟੈਂਸ਼ਨ 503 'ਤੇ ਪਿੰਡ ਭਨੁੱਪਲੀ 'ਚ ਵਾਪਰਿਆ। ਹਾਸਲ ਜਾਣਕਾਰੀ ਮੁਤਾਬਕ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਦੀ ਬੱਸ ਨੇ ਹਿਮਾਚਲ ਤੋਂ ਚੰਡੀਗੜ੍ਹ ਆ ਰਹੀ ਸੀ ਕਿ ਸੜਕ ਕਿਨਾਰੇ ਖੜੇ 4 ਲੋਕਾਂ ਨੂੰ ਕੁਚਲ ਦਿੱਤਾ। ਜਿਨ੍ਹਾਂ ਵਿੱਚੋਂ ਇਸ ਹਾਦਸੇ ਵਿੱਚ ਇੱਕ ਮਹਿਲਾ ਅਤੇ ਪੁਰਸ਼ ਦੋ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਦੀ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਚ ਮੌਤ ਹੋ ਗਈ।


ਇਹ ਹਾਦਸਾ ਸਵੇਰੇ 7.35 ਵਜੇ ਅਨੰਦਪੁਰ ਸਾਹਿਬ ਵਿਖੇ ਵਾਪਰਿਆ। ਮਿਲੀ ਜਾਣਕਾਰੀ ਮੁਤਾਬਕ ਹਿਮਾਚਲ ਤੋਂ ਚੰਡੀਗੜ੍ਹ ਵਾਪਸ ਆ ਰਹੀ ਸੀਟੀਯੂ ਬੱਸ ਨੇ ਓਵਰਟੇਕ ਕਰਨ ਲਈ ਸਟਾਪ 'ਤੇ ਖੜੇ 4 ਵਿਅਕਤੀਆਂ ਨੂੰ ਰੌਂਦ ਦਿੱਤਾ। ਜਿਸ ਕਰਕੇ ਦੋ ਦੀ ਮੌਕੇ 'ਤੇ ਹੀ ਮੌਤ ਹੋ ਗਈ, ਤੀਸਰੇ ਦੀ ਹਸਪਤਾਲ 'ਚ ਮੌਤ ਹੋ ਗਈ। ਜਦਕਿ ਚੌਥੇ ਨੂੰ ਆਨੰਦਪੁਰ ਸਾਹਿਬ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸਨੂੰ ਪੀਜੀਆਈ ਐਮਆਰ ਰੈਫ਼ਰ ਕਰ ਦਿੱਤਾ ਗਿਆ ਹੈ।


ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਬੱਸ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: ਦੇਸ਼ ਦੇ ਇਨ੍ਹਾਂ 10 ਸੂਬਿਆਂ ਨੇ ਵਧਾਈ ਮੋਦੀ ਸਰਕਾਰ ਦੀ ਚਿੰਤਾ, ਜਾਣੋ ਕੀ ਕਾਰਨ ਹੈ?


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904