Talwandi Sabo News: ਤਖ਼ਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਵੈਨ ਨੇੜਲੇ ਪਿੰਡ ਭਾਗੀਵਾਂਦਰ ਨੇੜੇ ਹਾਦਸਾਗ੍ਰਸਤ ਹੋ ਕੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦੋਂਕਿ ਇਕ ਦਰਜਨ ਦੇ ਕਰੀਬ ਸ਼ਰਧਾਲੂ ਜ਼ਖਮੀ ਹੋ ਗਏ ਹਨ।


ਇਹ ਵੀ ਪੜ੍ਹੋ : ਜਲਦ ਹੀ ਵਿਆਹ ਦੇ ਬੰਧਨ ’ਚ ਬੱਝਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ , IPS ਅਧਿਕਾਰੀ ਨਾਲ ਲੈਣਗੇ ਲਾਵਾਂ

ਮਿਲੀ ਜਾਣਕਾਰੀ ਇਹ ਸ਼ਰਧਾਲੂ ਗੁਰੂ ਹਰ ਸਹਾਏ ਨੇੜੇ ਪੈਂਦੇ ਪਿੰਡ ਤੱਲੇਵਾਲ ਦੇ ਵਸਨੀਕ ਦੱਸੇ ਜਾ ਰਹੇ ਹਨ। ਮ੍ਰਿਤਕ ਦੀ ਪਛਾਣ ਸਤਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਤੱਲੇਵਾਲ ਵਜੋਂ ਹੋਈ ਹੈ।



ਇਸ ਘਟਨਾ ਤੋਂ ਬਾਅਦ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਮੁਲਾਜ਼ਮ ਸਿਵਲ ਹਸਪਤਾਲ ਤਲਵੰਡੀ ਸਾਬੋ ਪੁੱਜ ਗਏ ਹਨ ਤੇ ਉਨ੍ਹਾਂ ਨੇ ਜ਼ਖਮੀਆਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ ।


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ’ਤੇ ਸਥਿਤ ਖੇਤਰ ਦੇ ਪਿੰਡ ਝੱਜ ਚੌਂਕ ਵਿਖੇ ਇਕ ਦਰਦਨਾਕ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਵਿਚ ਹੋਲਾ-ਮਹੱਲਾ ਵੇਖ ਕੇ ਪਰਤ ਰਹੇ 2 ਆਟੋ ਸਵਾਰ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਆਟੋ ’ਚ ਸਵਾਰ 3 ਹੋਰ ਸ਼ਰਧਾਲੂ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਸਨ। ਜਾਣਕਾਰੀ ਅਨੁਸਾਰ ਇਥੇ ਇਕ ਤੇਜ਼ ਰਫ਼ਤਾਰ ਪਿੱਕਅਪ ਗੱਡੀ ਨੇ ਆਟੋ ਨੂੰ ਟੱਕਰ ਮਾਰ ਦਿੱਤੀ।


ਇਸ ਹਾਦਸੇ ਵਿਚ 2 ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ ਤਿੰਨ ਗੰਭੀਰ ਜ਼ਖਮੀ ਹੋ ਗਏ।  ਉਕਤ ਸ਼ਰਧਾਲੂ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਹਨ। ਮ੍ਰਿਤਕਾ ਦੀ ਪਛਾਣ ਸੁਖਰਾਜ ਸਿੰਘ ਉਰਫ਼ ਬਾਊ ਪੁੱਤਰ ਬੁੱਧ ਸਿੰਘ ਅਤੇ ਜਗਤਾਰ ਸਿੰਘ ਪੁੱਤਰ ਬਲਵੀਰ ਸਿੰਘ ਨਿਵਾਸੀ ਪਿੰਡ ਮਾਨਾਵਾਲਾ ਕਲਾਂ, ਜ਼ਿਲ੍ਹਾ ਅੰਮ੍ਰਿਤਸਰ ਦੀ ਮੌਤ ਹੋ ਗਈ ਜਦਕਿ ਆਟੋ ਸਵਾਰ ਗੁਰਦਿਆਲ ਸਿੰਘ, ਨਿਰਮਲ ਸਿੰਘ ਅਤੇ ਸਰਬਜੀਤ ਸਿੰਘ ਗੰਭੀਰ ਰੂਪ ’ਚ ਜ਼ਖ਼ਮੀਂ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।