ਪੜਚੋਲ ਕਰੋ

Punjab news: ਸੜਕ ਹਾਦਸਾ ਪੀੜਤਾਂ ਦਾ ਹੋਵੇਗਾ ਮੁਫ਼ਤ ਇਲਾਜ! 'ਫਰਿਸ਼ਤੇ ਸਕੀਮ' ਦੀ ਕੀਤੀ ਸ਼ੁਰੂਆਤ, ਇਦਾਂ ਕਰੋ ਅਪਲਾਈ

Punjab news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਫਰਿਸ਼ਤੇ ਸਕੀਮ’ ਦੇ ਹਿੱਸੇ ਵਜੋਂ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਸਾਰੇ ਸੜਕ ਹਾਦਸਾ ਪੀੜਤਾਂ ਦਾ ਮੁਫਤ ਇਲਾਜ ਕਰਨ ਦਾ ਫੈਸਲਾ ਕੀਤਾ ਹੈ।

Punjab news: ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਮੱਦੇਨਜ਼ਰ ‘ਗੋਲਡਨ ਆਵਰ’ ਦੀ ਸੁਚੱਜੀ ਵਰਤੋਂ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਫਰਿਸ਼ਤੇ ਸਕੀਮ’ ਦੇ ਹਿੱਸੇ ਵਜੋਂ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਸਾਰੇ ਸੜਕ ਹਾਦਸਾ ਪੀੜਤਾਂ ਦਾ ਮੁਫਤ ਇਲਾਜ ਕਰਨ ਦਾ ਫੈਸਲਾ ਕੀਤਾ ਹੈ।

‘ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ, ਜਿਸ ਦੌਰਾਨ ਜੇਕਰ ਕਿਸੇ ਗੰਭੀਰ ਰੂਪ ਵਿਚ ਜ਼ਖਮੀ ਵਿਅਕਤੀ ਨੂੰ ਲੋੜੀਂਦੀ ਦੇਖਭਾਲ ਦਿੱਤੀ ਜਾਵੇ ਤਾਂ ਉਸ ਦੇ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ।

ਇਹ ਜਾਣਾਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਕਿਹਾ, “ ਭਾਵੇਂ ਵਿਅਕਤੀ ਕਿਥੋਂ ਦਾ ਵੀ ਰਹਿਣ ਵਾਲਾ ਹੋਵੇ, ਪੰਜਾਬ ਸਰਕਾਰ ਵਲੋਂ ਸੜਕ ਦੁਰਘਟਨਾ ਦੇ ਸਾਰੇ ਪੀੜਤਾਂ ਨਾਲ ਇੱਕੋ ਸਮਾਨ ਸਲੂਕ ਕੀਤਾ ਜਾਵੇਗਾ

ਇਸ ਦੇ ਨਾਲ ਹੀ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਨਿੱਜੀ ਹਸਪਤਾਲਾਂ ਸਮੇਤ ਨੇੜਲੇ ਹਸਪਤਾਲਾਂ ਵਿੱਚ ਮੁਫਤ ਇਲਾਜ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪਹਿਲੇ 48 ਘੰਟਿਆਂ ਵਿੱਚ ਕਰਵਾਏ ਇਲਾਜ ਦਾ ਸਾਰਾ ਖਰਚਾ ਸਰਕਾਰ ਦੁਆਰਾ ਅਦਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Punjab News: ਨੌਜਵਾਨੋਂ ਹੋ ਜਾਓ ਤਿਆਰ ! ਸਿੱਖਿਆ ਮਹਿਕਮੇ 'ਚ ਸਰਕਾਰ ਕਰਨ ਜਾ ਰਹੀ ਹੈ ਬੰਪਰ ਭਰਤੀਆਂ, ਜਾਣੋ

ਡਾ: ਬਲਬੀਰ ਸਿੰਘ ਇੱਥੇ ਮਗਸੀਪਾ ਵਿਖੇ ਲੀਡ ਏਜੰਸੀ ਆਨ ਰੋਡ ਸੇਫਟੀ ਵੱਲੋਂ ਕਰਵਾਈ ਸੜਕ ਸੁਰੱਖਿਆ ਬਾਰੇ ਦੋ ਰੋਜ਼ਾ ਵਰਕਸ਼ਾਪ ਅਤੇ ਟਰੇਨਿੰਗ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨਾਲ ਲੀਡ ਏਜੰਸੀ ਆਨ ਰੋਡ ਸੇਫਟੀ ਦੇ ਡਾਇਰੈਕਟਰ ਜਨਰਲ ਆਰ. ਵੈਂਕਟ. ਰਤਨਮ, ਏਡੀਜੀਪੀ ਟਰੈਫਿਕ ਅਮਰਦੀਪ ਸਿੰਘ ਰਾਏ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਮ”ੌਨੀਸ਼ ਕੁਮਾਰ ਵੀ ਮੌਜੂਦ ਸਨ।

ਅਗਾਮੀ ਪ੍ਰਮੁੱਖ ‘ਫਰਿਸ਼ਤੇ ਸਕੀਮ’, ਜੋ ਕਿ ਅੰਤਿਮ ਪੜਾਅ ’ਤੇ ਹੈ, ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ  ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ  ਸਨਮਾਨ ਪੱਤਰ ਅਤੇ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ।  ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਹਸਪਤਾਲ ਅਧਿਕਾਰੀ ਜਾਂ ਪੁਲਿਸ ਵੱਲੋਂ, ਉਦੋਂ ਤੱਕ  ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਖੁਦ ਆਪਣੀ ਮਰਜ਼ੀ ਨਾਲ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਸਿਸਟਮ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਸਮੇਤ ਸਾਰੀਆਂ ਐਂਬੂਲੈਂਸਾਂ ਨੂੰ ਓਲਾ/ਊਬਰ ਵਾਂਗ ਆਪਸ ਵਿੱਚ ਜੋੜਿਆ ਜਾਵੇਗਾ ਤਾਂ ਜੋ ਐਮਰਜੈਂਸੀ ਸਮੇਂ ਲੋਕ 15 ਮਿੰਟ ਜਾਂ ਇਸ ਤੋਂ ਵੀ ਘੱਟ ਸਮੇਂ ਵਿੱਚ ਐਂਬੂਲੈਂਸ ਦੀਆਂ ਸੇਵਾਵਾਂ ਲੈ ਸਕਣ।  ਉਹਨਾਂ ਅੱਗੇ ਕਿਹਾ ਕਿ ਅਸੀਂ ਰਾਜ ਮਾਰਗਾਂ ’ਤੇ ਸਥਿਤ ਸਰਕਾਰੀ ਹਸਪਤਾਲਾਂ ਦੀ ਵੀ ਸ਼ਨਾਖ਼ਤ  ਕਰ ਰਹੇ ਹਾਂ ਤਾਂ ਜੋ ਮਜ਼ਬੂਤ ਕ੍ਰਿਟੀਕਲ ਕੇਅਰ ਯੂਨਿਟਾਂ ਦੀ ਸਥਾਪਨਾ ਕਰਕੇ ਲੋਕ ਸਰਕਾਰੀ ਸਿਹਤ ਸਹੂਲਤਾਂ ’ਤੇ ਵਿਸ਼ਵ ਪੱਧਰੀ ਇਲਾਜ ਸਹੂਲਤਾਂ ਦਾ ਲਾਭ ਲੈ ਸਕਣ। 

ਸਿਹਤ ਮੰਤਰੀ ਨੇ ਲੋਕਾਂ ਨੂੰ ‘ਐਂਬੂਲੈਂਸ ਨੂੰ ਰਾਹ ਦਿਉ’ ਅਤੇ ਆਪਣੇ ਵਾਹਨਾਂ ਵਿੱਚ ਹਮੇਸ਼ਾ ‘ਫਸਟ ਏਡ ਕਿੱਟ’ ਰੱਖਣ ਦੀ ਵੀ ਅਪੀਲ ਕੀਤੀ ਕਿਉਂਕਿ ਇਹ ਛੋਟੀ ਜਿਹੀ ਪਹਿਲ  ਕਿਸੇ ਦੀ ਜਾਨ ਬਚਾ ਸਕਦੀ ਹੈ।

ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਆਰ. ਵੈਂਕਟ. ਰਤਨਮ ਨੇ ਆਪਣੇ ਸੁਆਗਤੀ ਭਾਸ਼ਣ ਵਿੱਚ ਰਾਜ ਵਿੱਚ ਸੜਕਾਂ ’ਤੇ ਸੁਰੱਖਿਅਤ ਸੜਕਾਂ, ਸੜਕ ਤੇ ਚਲਾਉਣ ਯੋਗ ਵਾਹਨਾਂ ਅਤੇ ਸਹੀ ਢੰਗ ਨਾਲ ਸਿਖਲਾਈ ਪ੍ਰਾਪਤ ਡਰਾਈਵਰਾਂ ਦੀ ਲੋੜ ’ਤੇ ਜ਼ੋਰ ਦਿੱਤਾ ਕਿਉਂਕਿ ਇਹ ਕਿਸੇ ਵੀ ਸੜਕ ਸੁਰੱਖਿਆ ਲਈ ਜ਼ਰੂਰੀ ਸ਼ਰਤਾਂ ਹਨ। ਉਨ੍ਹਾਂ ਨੇ ਇੱਕ ਅਜਿਹਾ ਤੰਤਰ ਵਿਕਸਤ ਕਰਨ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਜੋ ਸਾਰੇ ਦੁਰਘਟਨਾ ਪੀੜਤਾਂ ਨੂੰ ਤੁਰੰਤ ਐਮਰਜੈਂਸੀ ਦੇਖਭਾਲ ਪ੍ਰਦਾਨ ਕਰ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਟਰੌਮਾ ਕੇਅਰ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਸਿਖਲਾਈ ਦੇਣ ਲਈ ਪੀਜੀਆਈ ਨਾਲ ਸਮਝੌਤਾ ਕਰੇਗੀ।

ਏ.ਡੀ.ਜੀ.ਪੀ ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਪੰਜਾਬ ’ਸੜਕ ਸੁਰੱਖਿਆ ਬਲ-ਸੜਕ ਸੁਰੱਖਿਆ ਨੂੰ ਸਮਰਪਿਤ ਵਿਸ਼ੇਸ਼ ਟੀਮ’ ਦੀ ਸ਼ੁਰੂਆਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਨਵੇਂ ਹਾਈ-ਟੈਕ ਵਾਹਨ ਮੁਹੱਈਆ ਕਰਵਾਏ ਜਾਣਗੇ ਅਤੇ ਪੁਲਿਸ ਕਰਮਚਾਰੀਆਂ ਲਈ ਵੱਖਰੀ ਵਰਦੀ ਤਿਆਰ ਕੀਤੀ ਗਈ ਹੈ । ਉਹਨਾਂ ਕਿਹਾ , “ਸਾਨੂੰ ਪੂਰੀ ਆਸ  ਹੈ ਕਿ ਰਾਜ ਸਰਕਾਰ ਦੀ ਇਹ ਵੱਡੀ ਪਹਿਲਕਦਮੀ ਕੀਮਤੀ ਜਾਨਾਂ ਬਚਾਉਣ ਵਿੱਚ ਸਹਾਈ ਹੋਵੇਗੀ”।

ਇਸ ਦੌਰਾਨ ਰਾਜ ਦੇ ਟਰਾਂਸਪੋਰਟ ਕਮਿਸ਼ਨਰ ਮੌਨੀਸ਼ ਕੁਮਾਰ ਨੇ ਵਰਕਸ਼ਾਪ ਵਿੱਚ ਹਾਜ਼ਰ ਲੋਕਾਂ ਨੂੰ ਮਾਸਟਰ ਟਰੇਨਰ ਬਣਨ ਅਤੇ ਇਸ ਦੋ ਰੋਜ਼ਾ ਵਰਕਸ਼ਾਪ ਵਿੱਚ ਸਿੱਖੀਆਂ ਗੱਲਾਂ ਨੂੰ ਆਮ ਲੋਕਾਂ ਵਿੱਚ ਫੈਲਾਉਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ: Punjab news: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ 'ਤੇ ਕੀਤੀ ਛਾਪੇਮਾਰੀ

ਟਾਪ ਹੈਡਲਾਈਨ

Punjab News :
Punjab News : "ਬਹੁਰੂਪੀਆ ਪੰਜਾਬ ਦਾ ਦਰਦ ਵੇਚ ਰਿਹਾ ਹੈ", ਰਵਨੀਤ ਬਿੱਟੂ ਦਾ ਦਿਲਜੀਤ ਦੋਸਾਂਝ 'ਤੇ ਤਿੱਖਾ ਨਿਸ਼ਾਨਾ
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
Embed widget