ਪਟਿਆਲਾ: ਰੋਡ ਰੇਜ ਮਾਮਲੇ 'ਚ ਸਜ਼ਾ ਹੋਣ ਮਗਰੋਂ ਪਟਿਆਲਾ ਜੇਲ੍ਹ 'ਚ ਬੰਦ ਕਾਂਗਰਸੀ ਲੀਡਰ ਨਵਜੋਤ ਸਿੱਧੂ ਦੀ ਸੁਰੱਖਿਆ 'ਚ ਵੱਡੀ ਖਾਮੀ ਸਾਹਮਣੇ ਆਈ ਹੈ। ਜੇਲ੍ਹ ਪ੍ਰਸ਼ਾਸਨ ਨੇ ਸਿੱਧੂ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਬਰਖਾਸਤ ਥਾਣੇਦਾਰ ਇੰਦਰਜੀਤ ਸਿੰਘ ਦੇ ਨਾਲ ਰੱਖਿਆ ਸੀ। ਪੁਲਿਸ ਨੇ ਇੰਦਰਜੀਤ ਕੋਲੋਂ ਨਸ਼ੀਲੇ ਪਦਾਰਥਾਂ ਸਮੇਤ ਏਕੇ-47 ਵੀ ਬਰਾਮਦ ਕੀਤੀ ਸੀ। ਹਾਲਾਂਕਿ ਜਦੋਂ ਇਸ ਦਾ ਪਤਾ ਲੱਗਾ ਤਾਂ ਤੁਰੰਤ ਬਰਖਾਸਤ ਇੰਸਪੈਕਟਰ ਦੀ ਬੈਰਕ ਬਦਲ ਦਿੱਤੀ ਗਈ।
ਸਿੱਧੂ ਲਈ ਇਹ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਉਹ ਆਪਣੇ ਸਿਆਸੀ ਜੀਵਨ ਵਿੱਚ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਬੋਲਦੇ ਰਹੇ ਹਨ। ਉਧਰ, ਮਾਮਲਾ ਜੇਲ੍ਹ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਇਸ ਕੁਤਾਹੀ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਜਦੋਂ ਸਿੱਧੂ ਨੂੰ ਇੰਦਰਜੀਤ ਸਿੰਘ ਨਾਲ ਬੰਦ ਕੀਤਾ ਗਿਆ ਤਾਂ ਜੇਲ੍ਹ ਸਟਾਫ ਵੀ ਅਫਸਰਾਂ ਦੇ ਇਸ ਫੈਸਲੇ ਤੋਂ ਹੈਰਾਨ ਸੀ।
ਸਿੱਧੂ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਆਪਣੀ ਆਵਾਜ਼ ਬੁਲੰਦ ਕਰਦੇ ਰਹੇ ਹਨ। ਉਹ ਨਸ਼ਾ ਤਸਕਰਾਂ ਦੀ ਹਿੱਟ ਲਿਸਟ 'ਤੇ ਹਨ। ਪੁਲਿਸ ਅਧਿਕਾਰੀ ਵੀ ਮੰਨਦੇ ਹਨ ਕਿ ਸਿੱਧੂ ਨੂੰ ਪੰਜਾਬ ਦੇ ਇੱਕ ਨਸ਼ਾ ਤਸਕਰ ਕੋਲ ਰੱਖਣਾ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਬਿਕਰਮ ਮਜੀਠੀਆ ਨੂੰ ਵੀ ਇਹੀ ਖਤਰਾ ਹੈ। ਅਫਸਰਾਂ ਨੇ ਇਹ ਸਵਾਲ ਵੀ ਉਠਾਇਆ ਕਿ ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਸਿੱਧੂ ਨੂੰ ਡਰੱਗਜ ਮਾਮਲਿਆਂ ਵਾਲਿਆਂ ਨਾਲ ਨਹੀਂ ਰੱਖਿਆ ਜਾਣਾ ਚਾਹੀਦਾ ਸੀ।
ਇੰਦਰਜੀਤ ਸਿੰਘ ਕਪੂਰਥਲਾ ਪੁਲਿਸ ਵਿੱਚ ਸੀਆਈਏ ਦਾ ਇੰਸਪੈਕਟਰ ਸੀ। ਸਪੈਸ਼ਲ ਟਾਸਕ ਫੋਰਸ ਨੂੰ 2017 'ਚ ਉਸ ਦੇ ਘਰੋਂ ਏਕੇ-47 ਵੀ ਮਿਲੀ ਸੀ। ਇਸ ਤੋਂ ਇਲਾਵਾ ਉਸ ਕੋਲੋਂ 4 ਕਿਲੋ ਹੈਰੋਇਨ, 3 ਕਿਲੋ ਸਮੈਕ ਤੇ ਵਿਦੇਸ਼ੀ ਹਥਿਆਰ ਵੀ ਬਰਾਮਦ ਹੋਏ ਹਨ। ਉਸ ਦੇ ਨਾਲ ਕਈ ਹੋਰ ਪੁਲਿਸ ਅਧਿਕਾਰੀ ਵੀ ਸ਼ਾਮਲ ਸਨ।
ਦੱਸ ਦਈਏ ਕਿ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ ਹੈ, ਜਿਸ ਤੋਂ ਬਾਅਦ ਸਿੱਧੂ ਨੇ ਸ਼ੁੱਕਰਵਾਰ ਨੂੰ ਪਟਿਆਲਾ ਕੋਰਟ 'ਚ ਆਤਮ ਸਮਰਪਣ ਕਰ ਦਿੱਤਾ। ਸਿੱਧੂ ਦੀ 1988 ਵਿੱਚ ਪਟਿਆਲਾ ਵਿੱਚ ਬਜ਼ੁਰਗ ਗੁਰਨਾਮ ਸਿੰਘ ਨਾਲ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਤੋਂ ਬਾਅਦ ਬਜ਼ੁਰਗ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸਿੱਧੂ ਨੂੰ ਸਿਰਫ਼ ਇੱਕ ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਪੀੜਤ ਪਰਿਵਾਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਹੁਣ ਉਨ੍ਹਾਂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ।
ਸਿੱਧੂ ਦੀ ਸੁਰੱਖਿਆ 'ਚ ਵੱਡੀ ਖਾਮੀ: ਡਰੱਗਜ਼ ਕੇਸ 'ਚ ਬਰਖਾਸਤ ਇੰਸਪੈਕਟਰ ਨਾਲ ਜੇਲ੍ਹ 'ਚ ਰੱਖਿਆ, ਪਤਾ ਲੱਗਦਿਆਂ ਹੀ ਅਧਿਕਾਰੀਆਂ ਵੱਲੋਂ ਐਕਸ਼ਨ
abp sanjha
Updated at:
22 May 2022 01:32 PM (IST)
Edited By: sanjhadigital
ਪਟਿਆਲਾ: ਰੋਡ ਰੇਜ ਮਾਮਲੇ 'ਚ ਸਜ਼ਾ ਹੋਣ ਮਗਰੋਂ ਪਟਿਆਲਾ ਜੇਲ੍ਹ 'ਚ ਬੰਦ ਕਾਂਗਰਸੀ ਲੀਡਰ ਨਵਜੋਤ ਸਿੱਧੂ ਦੀ ਸੁਰੱਖਿਆ 'ਚ ਵੱਡੀ ਖਾਮੀ ਸਾਹਮਣੇ ਆਈ ਹੈ।
ਨਵਜੋਤ ਸਿੱਧੂ
NEXT
PREV
Published at:
22 May 2022 01:32 PM (IST)
- - - - - - - - - Advertisement - - - - - - - - -