Punjab Politics: ਸੋਮਵਾਰ ਨੂੰ ਖਡੂਰ ਸਾਹਿਬ ਲੋਕ ਸਭਾ ਸੀਟ 'ਤੇ ਆਜ਼ਾਦ ਉਮੀਦਵਾਰ ਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਜਿੱਤ ਨੂੰ ਲੈ ਕੇ ਉਨ੍ਹਾਂ ਦੇ ਪਿਤਾ ਦੀ ਅਗਵਾਈ 'ਚ ਰੈਲੀ ਕੱਢੀ ਗਈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਵੱਲੋਂ ਦੇਸ਼ ਦੇ ਸੰਵਿਧਾਨ ਵਿਰੁੱਧ ਕੀਤੀ ਗਈ ਟਿੱਪਣੀ ਦਾ ਉਹ ਖ਼ੁਦ ਜਵਾਬ ਦੇਣਗੇ। ਤਰਸੇਮ ਸਿੰਘ ਨੇ ਕਿਹਾ ਕਿ ਉਹ ਦੇਸ਼ ਦੇ ਸੰਵਿਧਾਨ ਅਨੁਸਾਰ ਚੋਣ ਲੜ ਰਹੇ ਹਨ।


ਦੱਸ ਦਈਏ ਕਿ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਸੋਮਵਾਰ ਨੂੰ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿੱਚ ਰੋਡ ਸ਼ੋਅ ਕੱਢਿਆ ਗਿਆ ਅਤੇ ਇਸ ਦੌਰਾਨ ਉਨ੍ਹਾਂ ਦੇ ਸਮਰਥਕਾਂ ਦੀ ਵੱਡੀ ਗਿਣਤੀ ਇਸ ਰੋਡ ’ਤੇ ਪੁੱਜੀ।


ਇਸ ਦੌਰਾਨ ਭਾਈ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਦੀ ਚੋਣ ਮੁਹਿੰਮ ਸਿਖਰਾਂ 'ਤੇ ਹੈ ਅਤੇ ਸੰਗਤ ਆਪ ਹੀ ਇਸ ਨਾਲ ਜੁੜ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚ ਅੰਮ੍ਰਿਤਪਾਲ ਪੂਰੀ ਤਰ੍ਹਾਂ ਤੰਦਰੁਸਤ ਅਤੇ ਪੂਰੇ ਉਤਸ਼ਾਹ ਨਾਲ ਹੈ।


ਅੰਮ੍ਰਿਤਪਾਲ ਦੇ ਪਿਤਾ ਨੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਅੰਮ੍ਰਿਤਪਾਲ ’ਤੇ ਜਾਣਬੁੱਝ ਕੇ ਝੂਠੇ ਦੋਸ਼ ਲਾ ਰਹੀਆਂ ਹਨ ਜਿਸ ਵਿੱਚ ਉਨ੍ਹਾਂ ਦਾ ਸੰਵਿਧਾਨ ਨਾ ਮੰਨਣਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਦਾ ਜਵਾਬ ਉਹ ਖੁਦ ਦੇਣਗੇ। ਹਾਲਾਂਕਿ ਅਜਿਹਾ ਕੁਝ ਵੀ ਨਹੀਂ ਹੈ। ਫਿਲਹਾਲ ਉਹ ਦੇਸ਼ ਦੇ ਸੰਵਿਧਾਨ ਅਨੁਸਾਰ ਚੋਣ ਲੜ ਰਹੇ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ