Muktsar News : ਪੰਜਾਬ ਵਿੱਚ ਹਰ ਰੋਜ਼ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ। ਮੁਕਤਸਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਬੁਰਜ ਸਿੱਧਵਾਂ ਵਿਖੇ ਬੀਤੀ ਰਾਤ ਲੁਟੇਰਿਆਂ ਨੇ ਘਰ ਵਿਚ ਵੜ ਕੇ ਇਕ ਡਾਕਟਰ ਦਾ ਕਤਲ ਕਰ ਦਿੱਤਾ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਲੁਟੇਰੇ ਘਰ ਤੋਂ ਨਕਦੀ ਲੁੱਟ ਕੇ ਫਰਾਰ ਹੋ ਗਏ ਹਨ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਗੁਆਂਢੀ ਨੇ ਦੱਸਿਆ ਕਿ ਲੁਟੇਰੇ ਪਿਛਲੀ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਏ। ਉਹ ਘਰ ਵਿੱਚ ਵੜ ਗਏ ਅਤੇ ਪਤੀ-ਪਤਨੀ ਨੂੰ ਹਥਿਆਰਾਂ ਨਾਲ ਧਮਕਾਉਂਦੇ ਹੋਏ 5 ਲੱਖ ਰੁਪਏ ਦੀ ਮੰਗ ਕੀਤੀ। ਜਦੋਂ ਮ੍ਰਿਤਕ ਅਤੇ ਉਸ ਦੀ ਪਤਨੀ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਨੇ ਡਾਕਟਰ ਦੇ ਸਿਰ 'ਤੇ ਹਮਲਾ ਕਰ ਦਿੱਤਾ ਅਤੇ ਘਰ ਦੀ ਅਲਮਾਰੀ ਵਿੱਚ ਪਈ ਨਕਦੀ ਲੈ ਕੇ ਭੱਜ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਮਾਪੇ ਸਾਵਧਾਨ ! 13 ਸਾਲ ਦੀ ਲੜਕੀ ਨੇ ਆਨਲਾਈਨ ਗੇਮਾਂ 'ਚ ਉਡਾਏ 52 ਲੱਖ ਰੁਪਏ, ਮਾਂ ਦੇ ਖਾਤੇ 'ਚ ਬਚੇ ਸਿਰਫ 5 ਰੁਪਏ
ਇਹ ਵੀ ਪੜ੍ਹੋ : ਸੀਰੀਅਲ ਦੇਖ ਰਹੀ ਸੀ ਪਤਨੀ, ਟੀਵੀ ਬੰਦ ਨਹੀਂ ਕੀਤਾ ਤਾਂ ਪਤੀ ਨੇ ਮਾਰੀ ਗੋਲੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ