ਤਰਨ ਤਾਰਨ : ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਕਸਬਾ ਚੋਹਲਾ ਸਾਹਿਬ ਵਿਖੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇੱਕ ਮਹਿਲਾ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਬੇਖੌਫ ਲੁਟੇਰਿਆਂ ਨੇ ਦਿਨ ਦਿਹਾੜੇ ਸੜਕ 'ਤੇ ਜਾ ਰਹੀ ਇਕ ਮਹਿਲਾ ਦੇ ਕੰਨ ਵਿੱਚ ਪਈਆਂ ਵਾਲੀਆਂ ਝਪਟ ਲਈਆਂ ,ਜਿਸ ਦੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। 

 

ਜਿਸ ਮਹਿਲਾ ਨਾਲ ਵਾਰਦਾਤ ਹੋਈ ,ਉਸਦਾ ਬੇਟਾ ਪੁਲਿਸ ਮੁਲਾਜ਼ਮ ਹੈ। ਮਹਿਲਾ ਦੀ ਪਛਾਣ ਪ੍ਰਕਾਸ਼ ਕੌਰ ਵਜੋਂ ਹੋਈ ਹੈ। ਮਹਿਲਾ ਪ੍ਰਕਾਸ਼ ਕੌਰ ਨੂੰ ਮਾਮੂਲੀ ਸੱਟ ਵੀ ਲੱਗੀ ਹੈ। ਇਹਨਾਂ ਨਹੀਂ ਇਹ ਦੋਵੇਂ ਲੁਟੇਰੇ ਕਸਬਾ ਚੋਹਲਾ ਸਾਹਿਬ ਵਿੱਚ ਕਈ ਲੁੱਟ ਦੀਆਂ ਵਾਰਦਾਤਾਂ ਕਰ ਚੁੱਕੇ ਹਨ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਆਸ ਪਾਸ ਪਿੰਡਾਂ ਦੇ ਸੀਸੀਟੀਵੀ ਕੈਮਰੇ ਵੀ ਖੰਗਾਲਿਆ ਜਾ ਰਹੇ ਹਨ। 

 

ਇਸ ਸਬੰਧੀ ਥਾਣਾ ਚੋਲਾਸਾਹਿਬ ਦੇ ਮੁਖੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਜਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਜਲਦੀ ਇਹ ਲੁਟੇਰਿਆਂ ਨੂੰ ਫੜ ਲਿਆ ਜਾਵੇਗਾ। ਆਸ ਪਾਸ ਦੇ ਏਰੀਏ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ,ਜਲਦੀ ਹੀ ਇਨ੍ਹਾਂ ਦੋਹਾਂ ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। 

 

ਦੱਸ ਦੇਈਏ ਕਿ ਪੰਜਾਬ 'ਚ ਲੁਟਖੋਹ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ ਪਰ ਪੁਲਿਸ ਦੋਸ਼ੀਆਂ ਨੂੰ ਫੜਨ ਵਿੱਚ ਅਸਫਲ ਰਹਿੰਦੀ ਹੈ। ਇਸ ਤੋਂ ਪਹਿਲਾਂ ਬੀਤੇ ਕੱਲ ਖੰਨਾ ਦੇ ਗੁਲਮੋਹਰ ਨਗਰ 'ਚ ਬਾਈਕ 'ਤੇ ਆਏ 2 ਲੁਟੇਰੇ ਔਰਤ ਦੇ ਗਲੇ 'ਚੋਂ ਚੇਨ ਝਪਟ ਕੇ ਫਰਾਰ ਹੋ ਗਏ ਸਨ। ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪੁਲੀਸ ਨੇ ਮੌਕੇ ’ਤੇ ਜਾ ਕੇ ਸੀਸੀਟੀਵੀ ਕੈਮਰੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
  

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।