ਲੁਧਿਆਣਾ: ਪੰਜਾਬ 'ਚ ਲੁੱਟਾਂ-ਖੋਹਾਂ ਕਰਨ ਵਾਲਿਆਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ। ਅਜਿਹੀਆਂ ਘਟਨਾ ਵਾਪਰ ਰਹੀਆਂ ਹਨ ਜਿਨ੍ਹਾਂ ਨੂੰ ਦੇਖ ਲੱਗਦਾ ਹੈ ਕਿ ਲੁਟੇਰਿਆਂ ਨੂੰ ਕਿਸੇ ਵੀ ਤਰ੍ਹਾਂ ਦਾ ਡਰ ਭੈਅ ਨਹੀਂ।

ਇਸੇ ਤਰ੍ਹਾਂ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ 'ਤੇ ਚਾਰ ਹਥਿਆਰ ਬੰਦ ਲੁਟੇਰੇ ਪੈਦਲ ਹੀ ਆ ਗਏ ਤੇ ਮੁਲਾਜ਼ਮਾਂ 'ਤੇ ਹਥਿਆਰ ਤਾਣ ਦਿੱਤੇ। ਉਨ੍ਹਾਂ ਮੁਲਾਜ਼ਮਾਂ ਤੋਂ ਪੈਸਿਆਂ ਦੀ ਮੰਗ ਕੀਤੀ ਪਰ ਉਨ੍ਹਾਂ ਨੇ ਪੈਸੇ ਦੇਣ ਦੀ ਬਜਾਏ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਇਸ ਕਾਰਨ ਟੋਲ ਪਲਾਜ਼ਾ 'ਤੇ ਮੌਜੂਦ ਸੁਰੱਖਿਆ ਕਰਮੀ ਤੇ ਹੋਰ ਲੋਕ ਇਕੱਠ ਹੋ ਗਏ।