Amritsar News: ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਦੇ ਅਧੀਨ ਆਉਂਦੇ ਪਿੰਡ ਸਠਿਆਲਾ ਵਿੱਚ ਸੋਮਵਾਰ ਨੂੰ ਭਾਰੀ ਮੀਂਹ ਦੌਰਾਨ ਇੱਕ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਵਾਸੀ ਰਾਜਵਿੰਦਰ ਸਿੰਘ ਦੇ ਘਰ ਦੀ ਛੱਤ ਅਚਾਨਕ ਡਿੱਗ ਗਈ, ਜਿਸ ਕਾਰਨ ਉਸ ਦੀ 12 ਸਾਲਾ ਧੀ ਮਲਬੇ ਹੇਠ ਦੱਬ ਗਈ।
ਹਾਦਸੇ 'ਚ ਪਰਿਵਾਰ ਦੇ ਹੋਰ ਮੈਂਬਰ ਹੋਈ ਜ਼ਖ਼ਮੀ
ਹਾਦਸੇ ਵਿੱਚ ਪਰਿਵਾਰ ਦੇ ਹੋਰ ਮੈਂਬਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਬ-ਡਵੀਜ਼ਨਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ। ਸਥਾਨਕ ਲੋਕਾਂ ਨੇ ਤੁਰੰਤ ਪਰਿਵਾਰ ਨੂੰ ਮਲਬੇ ਹੇਠੋਂ ਕੱਢਿਆ ਅਤੇ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ।
ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਹਸਪਤਾਲ ਪਹੁੰਚੇ ਵਿਧਾਇਕ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਦੁੱਖ ਦੀ ਘੜੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹਰ ਸੰਭਵ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ।
ਵਿਧਾਇਕ ਨੇ ਕਿਹਾ ਕਿ ਲੜਕੀ ਦੀ ਮੌਤ ਦੇ ਡੂੰਘੇ ਸਦਮੇ ਨੂੰ ਕਦੇ ਵੀ ਦੂਰ ਨਹੀਂ ਕੀਤਾ ਜਾ ਸਕਦਾ, ਪਰ ਪ੍ਰਸ਼ਾਸਨ ਅਤੇ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ। ਵਿਧਾਇਕ ਟੋਂਗ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਉਨ੍ਹਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਨੀਵੇਂ ਇਲਾਕਿਆਂ ਅਤੇ ਨਦੀਆਂ ਦੇ ਨੇੜੇ ਬਿਲਕੁਲ ਵੀ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ, ਪਰ ਸਰਕਾਰ ਇਸ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਹੜ੍ਹ ਅਤੇ ਬਾਰਿਸ਼ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।