Bathinda News: ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਘਰ ਦੀ ਛੱਤ ਡਿੱਗਣ ਨਾਲ ਮਾਂ ਅਤੇ ਪੁੱਤ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਰਾਤ ਨੂੰ ਵਾਪਰਿਆ, ਜਿਸ ਵਿੱਚ ਪਰਿਵਾਰ ਦੀਆਂ ਦੋ ਧੀਆਂ ਗੰਭੀਰ ਜ਼ਖਮੀ ਹੋ ਗਈਆਂ। ਜ਼ਖਮੀਆਂ ਦਾ ਬਠਿੰਡਾ ਦੇ ਏਮਜ਼ ਵਿੱਚ ਇਲਾਜ ਚੱਲ ਰਿਹਾ ਹੈ।

Continues below advertisement

ਜਾਣਕਾਰੀ ਅਨੁਸਾਰ, ਨਗਰ ਕੌਂਸਲ ਦੇ ਸੀਵਰੇਜ ਵਿਭਾਗ ਵਿੱਚ ਕੰਮ ਕਰਨ ਵਾਲੇ ਧਰਮ ਸਿੰਘ ਉਰਫ਼ ਕਾਲਾ ਦਾ ਪਰਿਵਾਰ ਆਪਣੇ ਕਮਰੇ ਵਿੱਚ ਸੌਂ ਰਿਹਾ ਸੀ। ਰਾਤ 11 ਵਜੇ ਦੇ ਕਰੀਬ ਛੱਤ ਅਚਾਨਕ ਡਿੱਗ ਗਈ। ਧਰਮ ਸਿੰਘ ਦੀ ਪਤਨੀ ਵੀਰਪਾਲ ਕੌਰ (40) ਅਤੇ ਉਨ੍ਹਾਂ ਦੇ ਪੁੱਤਰ ਅਰਸ਼ਦੀਪ ਸਿੰਘ (14) ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੀਆਂ ਦੋ ਧੀਆਂ ਸਨਮਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਗੰਭੀਰ ਜ਼ਖਮੀ ਹਨ।

Continues below advertisement

ਨਗਰ ਕੌਂਸਲ ਦੀ ਪ੍ਰਧਾਨ ਕੁਲਵੀਰ ਕੌਰ ਸਰਾਂ ਅਤੇ ਹੋਰ ਸਥਾਨਕ ਨਿਵਾਸੀਆਂ ਨੇ ਇਸ ਦੁਖਦਾਈ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ, ਜਿਸ ਨਾਲ ਪੂਰੇ ਤਲਵੰਡੀ ਸਾਬੋ ਸ਼ਹਿਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।