ਲੁਧਿਆਣਾ : ਲੁਧਿਆਣਾ ਦੀ ਭੋਰਾ ਕਲੋਨੀ ਵਿੱਚ ਦੇਰ ਰਾਤ ਤੇਜ਼ ਮੀਂਹ ਅਤੇ ਹਨੇਰੀ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਮੀਂਹ ਅਤੇ ਹਨੇਰੀ ਨਾਲ ਛੱਤ ਡਿੱਗਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਜ਼ਖ਼ਮੀਆਂ ਨੂੰ ਮਲਬੇ ਹੇਠੋਂ ਕੱਢ ਕੇ ਨਜ਼ਦੀਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਰ ਦੇ ਵੇਹੜੇ ਵਿੱਚ 11 ਦੇ ਕਰੀਬ ਲੋਕ ਕਿਰਾਏ 'ਤੇ ਰਹਿੰਦੇ ਸਨ। 

 

ਉਸ ਸਮੇਂ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ, ਜਦੋਂ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਪਰਿਵਾਰ ਦੇ 2 ਮੈਂਬਰਾਂ ਦੀ ਮੌਤ ਹੋ ਗਈ। ਮਾਮਲਾ ਲੁਧਿਆਣਾ ਦੇ ਜਲੰਧਰ ਬਾਈਪਾਸ ਦਾ ਹੈ ,ਜਿੱਥੇ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਕਿਰਾਏ 'ਤੇ ਰਹਿੰਦਾ ਪਰਿਵਾਰ ਥੱਲੇ ਆ ਗਿਆ। ਜਿਸ ਦੌਰਾਨ ਪਰਿਵਾਰ ਦੇ 2 ਮੈਂਬਰਾਂ ਦੀ ਮੌਤ ਹੋ ਗਈ ਅਤੇ ਚਾਰ  ਮੈਂਬਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। 

 

ਮਿਲੀ ਜਾਣਕਾਰੀ ਅਨੁਸਾਰ ਘਰ ਦੇ ਵੇਹੜੇ ਵਿਚ ਕਿਰਾਏ 'ਤੇ 11 ਦੇ ਕਰੀਬ ਲੋਕ ਰਹਿੰਦੇ ਸਨ। ਘਰ ਦੀ ਛੱਤ ਕੱਚੀ , ਗਾਡਰ ਬਾਲਿਆ ਦੀ ਸੀ। ਦੇਰ ਰਾਤ ਤੋਂ ਲਗਾਤਾਰ ਮੀਂਹ ਪੈਣ ਕਾਰਨ ਅਚਾਨਕ ਛੱਤ ਡਿੱਗ ਗਈ ਅਤੇ ਪਰਵਾਰ ਨੀਚੇ ਆ ਗਿਆ। ਜਿਸ ਦੌਰਾਨ 2 ਪਰਿਵਾਰਕ ਮੈਂਬਰਾਂ ਦੀ ਮੌਤ ਹੋ ਗਈ। ਜਿਨ੍ਹਾਂ ਵਿੱਚ ਇੱਕ ਛੋਟੀ ਬੱਚੀ ਅਤੇ ਦੂਜਾ 28 ਤੋਂ 30 ਸਾਲ ਦਾ ਵਿਅਕਤੀ ਦੱਸਿਆ ਜਾ ਰਿਹਾ ਹੈ। 

 

ਇਸ ਦੌਰਾਨ ਰਿਸ਼ਤੇਦਾਰਾਂ ਨੇ ਦੱਸਿਆ ਕਿ ਮੀਂਹ ਦੇ ਕਾਰਨ ਛੱਤ ਡਿੱਗਣ ਕਾਰਨ ਪਰਿਵਾਰ ਥੱਲੇ ਆ ਗਿਆ ,ਜਿਨ੍ਹਾਂ ਵਿਚੋਂ 2 ਦੀ ਮੋਕੇ ਤੇ ਹੀ ਮੌਤ ਹੋ ਗਈ ਹੈ ਅਤੇ ਬਾਕੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੌਕੇ 'ਤੇ ਪ੍ਰਸ਼ਾਸਨਿਕ ਅਧਿਕਾਰੀ ਪਹੁੰਚੇ ਸਨ ।