ਮੰਦਭਾਗੀ ਖ਼ਬਰ ! ਫ਼ਰੀਦਕੋਟ 'ਚ ਮੀਂਹ ਕਾਰਨ ਡਿੱਗੀ ਮਕਾਨ ਦੀ ਛੱਤ, ਮਾਂ-ਪੁੱਤ ਗੰਭੀਰ ਜ਼ਖਮੀ, ਮੈਡੀਕਲ ਕਾਲਜ ਕੀਤੇ ਰੈਫਰ
ਇਹ ਹਾਦਸਾ ਸਵੇਰ ਤੋਂ ਪੈ ਰਹੀ ਬਰਸਾਤ ਕਾਰਨ ਵਾਪਰਿਆ ਹੈ ਜਿਸ 'ਚ ਮਾਂ-ਪੁੱਤ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

Punjab News: ਫ਼ਰੀਦਕੋਟ ਜ਼ਿਲ੍ਹੇ ਦੇ ਕਸਬਾ ਜੈਤੋ ਵਿੱਚ ਸ਼ੁੱਕਰਵਾਰ ਦੇਰ ਸ਼ਾਮ ਮੀਂਹ ਕਾਰਨ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਮਾਂ-ਪੁੱਤ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਜੈਤੋ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਕੇ ਫ਼ਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।
ਕਿਵੇਂ ਵਾਪਰਿਆ ਇਹ ਹਾਦਸਾ ?
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੇਰ ਸ਼ਾਮ ਪਏ ਮੀਂਹ ਕਾਰਨ ਜੈਤੋ ਦੇ ਕੋਠੇ ਦਿਹਾਤੀ ਇਲਾਕੇ 'ਚ ਇੱਕ ਘਰ ਦੇ ਕਮਰੇ ਦੀ ਛੱਤ ਡਿੱਗ ਗਈ ਅਤੇ ਕਮਰੇ 'ਚ ਬੈਠੇ ਮਾਂ-ਪੁੱਤ ਮਲਬੇ ਹੇਠਾਂ ਦੱਬ ਗਏ। ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਚੜ੍ਹਦੀ ਕਲਾ ਵੈਲਫੇਅਰ ਸੇਵਾ ਸੁਸਾਇਟੀ ਦੇ ਮੁਖੀ ਮੀਤ ਸਿੰਘ ਮੀਤਾ ਆਪਣੇ ਸਾਥੀਆਂ ਸਮੇਤ ਐਂਬੂਲੈਂਸ ਵਿੱਚ ਮੌਕੇ ’ਤੇ ਪੁੱਜੇ ਤੇ ਮਾਂ-ਪੁੱਤ ਨੂੰ ਮਲਬੇ ਹੇਠੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਦਾਖਲ ਕਰਵਾਇਆ। ਜਿੱਥੋਂ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ।
ਮੈਡੀਕਲ ਕਾਲਜ ਕੀਤੇ ਰੈਫਰ
ਸੁਸਾਇਟੀ ਦੇ ਪ੍ਰਧਾਨ ਮੀਤ ਸਿੰਘ ਮੀਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਫ਼ੋਨ 'ਤੇ ਮਿਲੀ ਸੀ ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਸਵੇਰ ਤੋਂ ਪੈ ਰਹੀ ਬਰਸਾਤ ਕਾਰਨ ਵਾਪਰਿਆ ਹੈ ਜਿਸ 'ਚ ਮਾਂ-ਪੁੱਤ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
