ਏਐਸਆਈ ਨੇ ਖ਼ੁਦ ਨੂੰ ਮਾਰੀ ਗੋਲ਼ੀ
ਏਬੀਪੀ ਸਾਂਝਾ | 28 Mar 2019 09:52 AM (IST)
ਚੰਡੀਗੜ੍ਹ: ਰੂਪਨਗਰ ਜ਼ਿਲ੍ਹੇ ਵਿੱਚ ਮੋਰਿੰਡਾ ਥਾਣੇ ਵਿੱਚ ਤਾਇਨਾਤ ਏਐਸਆਈ ਗੁਰਮੀਤ ਸਿੰਘ ਨੇ ਖ਼ੁਦ ਨੂੰ ਗੋਲ਼ੀ ਮਾਰ ਲਈ। ਜਾਣਕਾਰੀ ਮੁਤਾਬਕ ਉਨ੍ਹਾਂ ਮੋਰਿੰਡਾ ਥਾਣੇ ਵਿੱਚ ਆਪਣੇ ਕੁਆਰਟਰ ਵਿੱਚ ਹੀ ਗੋਲ਼ੀ ਮਾਰੀ। ਇਸ ਪਿੱਛੋਂ ਜ਼ਖ਼ਮੀ ਏਐਸਆਈ ਨੂੰ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਗੋਲ਼ੀ ਮਾਰਨ ਦੇ ਕਾਰਨਾਂ ਦਾ ਹਾਲੇ ਤਕ ਪਤਾ ਨਹੀਂ ਚੱਲ ਸਕਿਆ। ਇਸ ਮਾਮਲੇ ਸਬੰਧੀ ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਏਐਸਆਈ ਗੁਰਮੀਤ ਸਿੰਘ ਕੁਝ ਦਿਨਾਂ ਤੋਂ ਪਰੇਸ਼ਾਨ ਰਹਿੰਦੇ ਸਨ। ਹੋ ਸਕਦਾ ਹੈ ਉਨ੍ਹਾਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਆਪਣੇ-ਆਪ ਨੂੰ ਗੋਲ਼ੀ ਮਾਰ ਲਈ ਹੋਏ।