Ropar news: ਰੂਪਨਗਰ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਕੀਤੀ, ਜਦੋਂ ਇੱਕ ਗੁਪਤ ਸੂਚਨਾ ਦੇ ਅਧਾਰ ‘ਤੇ ਪੁਲਿਸ ਨੇ ਇਲਾਕੇ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। 


ਉੱਥੇ ਹੀ ਰੂਪਨਗਰ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਲਾਕੇ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਪੁਲਿਸ ਲਗਾਤਾਰ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਲੱਗੀ ਹੋਈ ਹੈ।


ਗ੍ਰਿਫ਼ਤਾਰ ਕੀਤੇ ਦੋਵੇਂ ਮੁਲਜ਼ਮ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ। ਦੋਹਾਂ ਕੋਲੋਂ 4 ਪਿਸਤੌਲ ਅਤੇ 6 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਫੜੇ ਗਏ ਦੋਵੇਂ ਮੁਲਜ਼ਮਾਂ ਦੀ ਪਛਾਣ ਮਨਦੀਪ ਕੁਮਾਰ ਉਰਫ਼ ਮਨੀ ਪਿੰਡ ਸਦੋਆ ਅਤੇ ਦੂਜਾ ਜਰਨੈਲ ਸਿੰਘ ਜੱਲਾ ਪਿੰਡ ਚੰਦਪੁਰ ਰੁੜਕੀ ਵਜੋਂ ਹੋਈ ਹੈ।


ਇਹ ਵੀ ਪੜ੍ਹੋ: Punjab News : ਪੰਜਾਬੀਓ, ਹੱਥਾਂ ਨਾਲ ਤਾੜੀਆਂ ਮਾਰਨ ਦਾ ਸਮਾਂ ਨਹੀਂ, ਹੱਥ ਜੋੜਣ ਦਾ ਸਮਾਂ: ਪਰਗਟ ਸਿੰਘ ਨੇ ਕੀਤਾ ਚੌਕਸ


ਐਸ.ਐਸ.ਪੀ ਨੇ ਦੱਸਿਆ ਕਿ ਇਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਦੋਸ਼ੀ ਮਨਦੀਪ ਕੁਮਾਰ ਉਰਫ਼ ਮਨੀ (28) ਅਤੇ ਜਰਨੈਲ ਸਿੰਘ ਉਰਫ਼ ਜੈਲਾ (32) ਦੀ ਗ੍ਰਿਫਤਾਰੀ ਹੋਣ ਕਰਕੇ ਉਸ ਦੀ ਖਤਰਨਾਕ ਅਪਰਾਧਾਂ ਨੂੰ ਅੰਜਾਮ ਦੇਣ ਵਾਲੀ ਯੋਜਨਾ ਫੇਲ੍ਹ ਹੋ ਗਈ ਹੈ। ਮੁਲਜ਼ਮਾਂ ਖ਼ਿਲਾਫ਼ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਗੰਭੀਰ ਅਪਰਾਧ ਕਰਨ ਦੇ ਦੋਸ਼ ਹੇਠ 5 ਕੇਸ ਦਰਜ ਸਨ, ਜੋ ਹੁਣ ਫ਼ਰਾਰ ਹਨ।


ਇਸ ਤੋਂ ਇਲਾਵਾ ਵਿਵੇਕਸ਼ੀਲ ਸੋਨੀ ਨੇ ਨੂਰਪੁਰ ਬੇਦੀ ਦੇ ਪਿੰਡ ਕਰਤਾਰਪੁਰ 'ਚ ਹੋਈ ਗੋਲੀਬਾਰੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਹੁਣ ਤੱਕ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਗੋਲੀਬਾਰੀ 'ਚ ਵਰਤੇ ਗਏ ਦੋ ਪਿਸਤੌਲ ਅਤੇ ਦੋ ਗੱਡੀਆਂ ਵੀ ਬਰਾਮਦ ਕਰ ਲਈਆਂ ਗਈਆਂ ਹਨ ਅਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਭਾਲ ਜਾਰੀ ਹੈ।


ਇਹ ਵੀ ਪੜ੍ਹੋ: Accident in Garhshankar: ਸਫੈਦੇ ਨਾਲ ਕਾਰ ਟਕਰਾਉਣ 'ਤੇ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਮੌਤ