Ropar news: ਗਣਰਾਜ ਦਿਹਾੜੇ ਨੂੰ ਮੁੱਖ ਰੱਖਦਿਆਂ ਰੂਪਨਗਰ ਪੁਲਿਸ ਨੇ ਰੇਲਵੇ ਸਟੇਸ਼ਨਾਂ ਸਣੇ ਵੱਖ-ਵੱਖ ਥਾਵਾਂ 'ਤੇ ਚਲਾਇਆ ਸਰਚ ਆਪਰੇਸ਼ਨ
Ropar news: ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਦਾ ਉਦੇਸ਼ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ, ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ
Ropar news: ਰੂਪਨਗਰ ਪੁਲਿਸ ਵੱਲੋਂ ਰੇਲਵੇ ਸਟੇਸ਼ਨ ਰੂਪਨਗਰ ਅਤੇ ਜ਼ਿਲ੍ਹੇ ਦੀਆਂ ਹੋਰ ਵੱਖ-ਵੱਖ ਥਾਵਾਂ 'ਤੇ ਸਰਚ ਅਪਰੇਸ਼ਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਆਉਣ ਵਾਲੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਦੇ 8 ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਅਤੇ ਸਬ ਡਵੀਜ਼ਨਾਂ ਵਿੱਚ ਡੀ.ਐਸ.ਪੀ. ਅਤੇ ਚੌਕੀ ਇੰਚਾਰਜਾਂ ਦੀ ਅਗਵਾਈ ਹੇਠ ਇਸ ਖਾਸ ਸਰਚ ਓਪਰੇਸ਼ਨ, ਲਗਭਗ 200 ਪੁਲਿਸ ਮੁਲਾਜ਼ਮਾਂ ਦੇ ਨਾਲ ਚਲਾਇਆ ਗਿਆ।
ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਦਾ ਉਦੇਸ਼ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ, ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤ ਨਕੇਲ ਕੱਸਣ ਅਤੇ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰ ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ।
ਇਹ ਵੀ ਪੜ੍ਹੋ: Jalandhar News: ਘਬਰਾਉਣ ਦੀ ਲੋੜ ਨਹੀਂ, ਤੇਲ ਟੈਂਕਰ ਆਪਰੇਟਰਾਂ ਵੱਲੋਂ ਧਰਨਾ ਖ਼ਤਮ, ਆਮ ਵਾਂਗ ਮਿਲੇਗਾ ਤੇਲ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਜਾਂ ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿਛ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਰਚ ਓਪਰੇਸ਼ਨ ਗਣਤੰਤਰ ਦਿਵਸ ਤੱਕ ਨਿਰੰਤਰ ਜਾਰੀ ਰਹੇਗਾ ਜਿਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਹੋਟਲਾਂ, ਸਰਾਵਾਂ ਅਤੇ ਹੋਰ ਥਾਵਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ।
ਇਸ ਮੌਕੇ ਐਸ.ਪੀ. ਹੈਡਕੁਆਟਰ ਸ. ਰਾਜਪਾਲ ਸਿੰਘ ਹੁੰਦਲ, ਡੀ.ਐਸ.ਪੀ. ਰੂਪਨਗਰ ਸ. ਤਰਲੋਚਨ ਸਿੰਘ ਅਤੇ ਪੁਲੀਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ: Punjab News: ਸਰਕਾਰੀ ਖੇਤਰਾਂ ਨੂੰ ਮਜ਼ਬੂਤ ਕਰਨਾ, ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੀ ਆਪ ਦੀ ਸਿਆਸੀ ਵਿਚਾਰਧਾਰਾ:ਕੰਗ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।