Ropar News : ਗਰਮੀ ਕਰਕੇ ਦੋਸਤਾਂ ਨਾਲ ਦਰਿਆ ਵਿੱਚ ਨਹਾਉਣ ਗਏ ਇੱਕ 18 ਸਾਲਾ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ ਪੁੱਤਰ ਗੁਰਬਖ਼ਸ਼ ਸਿੰਘ, ਵਾਸੀ ਪਿੰਡ ਕੋਟਲਾ ਪਾਵਰ ਹਾਊਸ ਵਜੋਂ ਹੋਈ ਹੈ।

Continues below advertisement

ਜਾਣਕਾਰੀ ਅਨੁਸਾਰ ਦਿਲਪ੍ਰੀਤ ਆਪਣੇ ਦੋਸਤਾਂ ਨਾਲ ਪਿੰਡ ਨੱਕੀਆਂ ਨੇੜੇ ਦਰਿਆ ਵਿੱਚ ਨਹਾਉਣ ਗਿਆ ਸੀ। ਲੋਕਾਂ ਦੇ ਦੱਸਣ ਮੁਤਾਬਕ ਨਹਾਉਂਦੇ ਸਮੇਂ ਜਦੋਂ ਨੌਜਵਾਨ ਨੇ ਪਾਣੀ ਵਿਚ ਛਾਲ ਮਾਰੀ ਤਾਂ ਪਾਣੀ ਵਿਚ ਕਿਸੇ ਪੱਥਰ ਨਾਲ ਟਕਰਾਉਣ ਕਾਰਨ ਉਹ ਸੰਭਲ ਨਹੀਂ ਪਾਇਆ ਅਤੇ ਡੁੱਬ ਗਿਆ। ਘਟਨਾ ਤੋਂ ਬਾਅਦ ਮੌਕੇ 'ਤੇ ਹੜਕੰਪ ਮਚ ਗਿਆ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ।

ਖੁਸ਼ਕਿਸਮਤੀ ਨਾਲ ਉੱਥੋਂ ਲੰਘ ਰਹੇ ਗੋਤਾਖੋਰ ਬੰਟੀ ਪਿੰਡ ਡੱਲਾ ਨੇ ਕਰੀਬ 20 ਮਿੰਟ ਦੀ ਮੁਸ਼ੱਕਤ ਤੋਂ ਬਾਅਦ ਨੌਜਵਾਨ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ। ਉਸ ਨੂੰ ਤੁਰੰਤ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

Continues below advertisement

ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗਰਮੀਆਂ ਦੌਰਾਨ ਦਰਿਆਵਾਂ ਅਤੇ ਨਹਿਰਾਂ ਵਿੱਚ ਨਹਾਉਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ, ਤਾਂ ਜੋ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।