ਪੜਚੋਲ ਕਰੋ
Advertisement
ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਪੰਜ ਸਾਲ ਦੀ ਸਜ਼ਾ
Ropar News : ਸ੍ਰੀ ਅਨੰਦਪੁਰ ਸਾਹਿਬ ਵਿਖੇ 13 ਸਤੰਬਰ 2021 ਨੂੰ ਤਖ਼ਤ ਸ੍ਰੀ ਕੇਸਗੜ ਸਾਹਿਬ (Takht Sri Keshgarh Sahib) ਵਿਚ ਬੇਅਦਬੀ ਕਰਨ ਵਾਲੇ ਨੂੰ ਰੋਪੜ ਦੀ ਅਦਾਲਤ ਵੱਲੋਂ ਦੋਸ਼ੀ ਕਰਾਰ ਦੇ ਦਿੱਤਾ
Ropar News : ਸ੍ਰੀ ਅਨੰਦਪੁਰ ਸਾਹਿਬ ਵਿਖੇ 13 ਸਤੰਬਰ 2021 ਨੂੰ ਤਖ਼ਤ ਸ੍ਰੀ ਕੇਸਗੜ ਸਾਹਿਬ (Takht Sri Keshgarh Sahib) ਵਿਚ ਬੇਅਦਬੀ ਕਰਨ ਵਾਲੇ ਨੂੰ ਰੋਪੜ ਦੀ ਅਦਾਲਤ ਵੱਲੋਂ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ। ਮਾਨਯੋਗ ਸੈਸ਼ਨ ਜੱਜ ਰਮੇਸ਼ ਕੁਮਾਰੀ ਦੀ ਅਦਾਲਤ ਨੇ ਦੋਸ਼ੀ ਪਰਮਜੀਤ ਸਿੰਘ ਵਾਸੀ ਮੁਹੱਲਾ ਮੁਹਾਰਾਜ ਨਗਰ ਲੁਧਿਆਣਾ ਨੂੰ ਪੰਜ ਸਾਲ ਸਜ਼ਾ ਦੀ ਸੁਣਾਈ ਹੈ।
ਅਦਾਲਤ ਵੱਲੋਂ ਧਾਰਾ 295 A ਦੇ ਤਹਿਤ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ ਜਦਕਿ ਧਾਰਾ 435 ਵਿੱਚ 5 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਧਾਰਾਵਾਂ ਵਿੱਚ ਅੱਗ ਲਗਾ ਕੇ ਨੁਕਸਾਨ ਕਰਨ ਦੀ ਮਨਸ਼ਾ ਤਹਿਤ ਇਸ ਮਾਮਲੇ ਵਿੱਚ ਜੋੜੀਆਂ ਗਈਆਂ ਸਨ। ਇਸਦੇ ਨਾਲ ਹੀ 10,000 ਜ਼ੁਰਮਾਨਾ ਲਗਾਇਆ ਹੈ।
ਜ਼ਿਕਰਯੋਗ ਹੈ ਕਿ ਦੋਸ਼ੀ ਪਰਮਜੀਤ ਸਿੰਘ ਨੇ 13 ਸਤੰਬਰ 2021 ਨੂੰ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ਼੍ਰੀ ਕੇਸਗੜ ਸਾਹਿਬ ਵਿਖੇ ਪੁੱਜ ਕੇ ਸਵੇਰੇ ਤੜਕਸਾਰ 4 ਵਜੇ ਸਿਗਰਟ ਜਲਾ ਕੇ ਜਿੱਥੇ ਕਿ ਬੇਅਦਬੀ ਕੀਤੀ ,ਉੱਥੇ ਹੀ ਬਲਦੀ ਸਿਗਰਟ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗ੍ਰੰਥੀ ਸਿੰਘਾਂ ਵੱਲ ਸੁੱਟ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਸੇਵਾਦਾਰਾਂ ਵੱਲੋਂ ਪਰਮਜੀਤ ਸਿੰਘ ਨੂੰ ਤੁਰੰਤ ਕਾਬੂ ਕਰ ਲਿਆ ਗਿਆ ਸੀ।
ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ ਅਤੇ ਮੌਕੇ ‘ਤੇ ਗ੍ਰੰਥੀ ਸਿੰਘਾਂ ਅਤੇ ਕਰਮਚਾਰੀਆਂ ਵੱਲੋਂ ਇਸ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਮੌਕੇ ‘ਤੇ ਦਬੋਚ ਲਿਆ ਗਿਆ ਸੀ। ਇਸ ਤੋਂ ਬਾਅਦ ਉਕਤ ਵਿਅਕਤੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ। ਉਕਤ ਦੋਸ਼ੀ ਨੇ ਲੁਧਿਆਣਾ ਤੋਂ ਚੱਲ ਕੇ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਆ ਕੇ ਇਸ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ , ਸੋਮਵਾਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਲੁਧਿਆਣਾ
ਵਿਸ਼ਵ
Advertisement