Sukhdev Gogamedi Murder Case: ਜੈਪੁਰ 'ਚ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਗੋਗਾਮੇੜੀ ਦਾ ਉਹਨਾਂ ਦੇ ਘਰ 'ਚ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਪਲਾਨਿੰਗ ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰ ਸੰਪਤ ਨਹਿਰਾ ਨੇ ਰਚੀ ਸੀ। ਜਿਸ ਤੋਂ ਬਾਅਦ ਗੈਂਗਸਟਰ ਸੰਪਤ ਨਹਿਰਾ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ। 


 ਰੂਪਨਗਰ ਪੁਲਿਸ ਟੀਮ ਨੇ ਗੈਂਗਸਟਰ ਸੰਪਤ ਨਹਿਰਾ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਹੈ। ਵੀਰਵਾਰ ਸਵੇਰੇ ਜੇਲ੍ਹ ਪਹੁੰਚੀ ਪੁਲਿਸ ਟੀਮ ਨੇ ਮੀਡੀਆ ਨਾਲ ਕਿਸੇ ਵੀ ਤਰ੍ਹਾਂ ਦੀ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਨਹਿਰਾ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਸੁਰੱਖਿਆ ਹੇਠ ਰੂਪਨਗਰ ਪੁਲਿਸ ਲੈ ਗਈ।


ਸੂਤਰਾਂ ਨੇ ਦੱਸਿਆ ਕਿ ਰਾਜਸਥਾਨ ਦੇ ਜੈਪੁਰ 'ਚ ਕਰਣੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇਦੀ ਦੀ ਗੋਲੀਬਾਰੀ ਨਾਲ ਹੱਤਿਆ ਕਰਨ ਦੇ ਮਾਮਲੇ 'ਚ ਕੇਂਦਰੀ ਜੇਲ 'ਚ ਬੰਦ ਗੈਂਗਸਟਰ ਸੰਪਤ ਨਹਿਰਾ ਦਾ ਨਾਂ ਸਾਹਮਣੇ ਆਉਣ 'ਤੇ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਦੋਸ਼ੀ ਗੈਂਗਸਟਰ ਨਹਿਰਾ ਨੂੰ ਰਾਜਸਥਾਨ ਪੁਲਿਸ ਵਾਰੰਟ 'ਤੇ ਲੈ ਕੇ ਜਾ ਸਕਦੀ ਹੈ। ਪਰ ਰੋਪੜ ਪੁਲਿਸ ਲੇ ਸੰਪਤ ਨਹਿਰਾ ਦਾ ਰਿਮਾਂਡ ਹਾਸਲ ਕਰ ਲਿਆ ਹੈ। 



ਸੂਤਰਾਂ ਨੇ ਦੱਸਿਆ ਕਿ ਗੈਂਗਸਟਰ ਨਹਿਰਾ ਤੋਂ ਰੂਪਨਗਰ ਪੁਲਿਸ ਇੱਕ ਅਪਰਾਧਿਕ ਮਾਮਲੇ ਵਿੱਚ ਪੁੱਛਗਿੱਛ ਕਰੇਗੀ। ਜਿੱਥੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਸੁਖਦੇਵ ਸਿੰਘ ਗੋਗਾਮੇੜੀ ਕਤਲ ਕੇਸ ਦੀ ਵੀ ਜਾਂਚ ਹੋ ਸਕਦੀ ਹੈ।



 ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇਦੀ ਦੇ ਕਤਲ ਦੀ ਸਾਜ਼ਿਸ਼ ਕਰੀਬ 10 ਮਹੀਨੇ ਪਹਿਲਾਂ ਪੰਜਾਬ ਦੀ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਰਚੀ ਗਈ ਸੀ। ਉਸ ਦੇ ਕਤਲ ਦਾ ਅੰਦਾਜ਼ਾ ਲਗਾਉਂਦੇ ਹੋਏ, ਪੰਜਾਬ ਪੁਲਿਸ ਨੇ ਮਾਰਚ ਵਿਚ ਰਾਜਸਥਾਨ ਪੁਲਿਸ ਨੂੰ ਇਨਪੁਟ ਭੇਜ ਕੇ ਅਲਰਟ ਕੀਤਾ ਸੀ। ਪੰਜਾਬ ਪੁਲਿਸ ਨੇ ਮਾਰਚ ਵਿੱਚ ਰਾਜਸਥਾਨ ਪੁਲਿਸ ਨੂੰ ਇੱਕ ਰਸਮੀ ਪੱਤਰ ਲਿਖਿਆ ਸੀ।


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial