Rotational irrigation programme: ਪੰਜਾਬ ਸਰਕਾਰ ਨੇ ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਨੇ ਬੁਲਾਰੇ ਨੇ ਦੱਸਿਆ ਕਿ 19 ਤੋਂ 26 ਫ਼ਰਵਰੀ 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।



ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।


ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।


ਉਨ੍ਹਾਂ ਅੱਗੇ ਦੱਸਿਆ ਕਿ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।


 


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial  


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ