ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਸਿੱਖ ਸੰਗਤ ਵਿਚਾਲੇ ਟਕਰਾਅ, ਪੱਤਰਕਾਰਾਂ ਨਾਲ ਵੀ ਧੱਕਾ-ਮੁੱਕੀ

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਨੇੜੇ ਸ਼ਰਧਾਲੂਆਂ ਲਈ ਨਵੇਂ ਜੋੜਾ ਘਰ ਦੀ ਉਸਾਰੀ ਕੀਤੀ ਜਾ ਰਹੀ ਹੈ ਪਰ ਕੁਝ ਸਿੱਖ ਜਥੇਬੰਦੀਆਂ ਤੇ ਕਾਰਕੁਨ ਇਹ ਨਿਰਮਾਣ ਕਾਰਜ ਰੁਕਵਾਉਣ ਲਈ ਦਬਾਅ ਪਾ ਰਹੇ ਹਨ।

ਮਹਿਤਾਬ-ਉਦ-ਦੀਨ
ਚੰਡੀਗੜ੍ਹ/ ਅੰਮ੍ਰਿਤਸਰ: ਅੰਮ੍ਰਿਤਸਰ ’ਚ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਨੇੜੇ ਸ਼ਰਧਾਲੂਆਂ ਲਈ ਨਵੇਂ ਜੋੜਾ ਘਰ ਦੀ ਉਸਾਰੀ ਕੀਤੀ ਜਾ ਰਹੀ ਹੈ ਪਰ ਕੁਝ ਸਿੱਖ ਜਥੇਬੰਦੀਆਂ ਤੇ ਕਾਰਕੁਨ ਇਹ ਨਿਰਮਾਣ ਕਾਰਜ ਰੁਕਵਾਉਣ ਲਈ ਦਬਾਅ ਪਾ ਰਹੇ ਹਨ। ਕੱਲ੍ਹ ਬੁੱਧਵਾਰ ਨੂੰ ਸਿੱਖ ਕਾਰਕੁਨਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਟਾਸਕ ਫੋਰਸ ਵਿਚਾਲੇ ਝੜਪ ਹੋਈ। ਇੱਕ ਮਹੀਨੇ ’ਚ ਇਸ ਮੁੱਦੇ ਨੂੰ ਲੈ ਕੇ ਧੱਕਾ-ਮੁੱਕੀ ਦੀ ਇਹ ਦੂਜੀ ਵਾਰਦਾਤ ਸੀ। ਉਂਝ ਕੱਲ੍ਹ ਦੀ ਵਾਰਦਾਤ ’ਚ ਕੋਈ ਜ਼ਖ਼ਮੀ ਨਹੀਂ ਹੋਇਆ।

ਬੀਤੀ 16 ਜੁਲਾਈ ਨੂੰ ਕੁਝ ਸਿੱਖ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣਾਈਆਂ ਜਾ ਰਹੀਆਂ ਸੁਰੰਗਾਂ ਵਰਗੇ ਜ਼ਮੀਨਦੋਜ਼ (ਅੰਡਰਗ੍ਰਾਊਂਡ) ਢਾਂਚਿਆਂ ਨੂੰ ਕੰਕ੍ਰੀਟ ਨਾਲ ਭਰਨ ਦੀ ਕੋਸ਼ਿਸ਼ ਕੀਤੀ ਸੀ। ਤਦ ਵੀ ਝੜਪ ਹੋ ਗਈ ਸੀ। ਦਰਅਸਲ, ਇਹ ਸੁਰੰਗਾਂ ਵਰਗੇ ਢਾਂਚੇ ਪੁਟਾਈ ਦੌਰਾਨ ਸਾਹਮਣੇ ਆਏ ਸਨ। ਸੋਸ਼ਲ ਮੀਡੀਆ ਉੱਤੇ ਇਨ੍ਹਾਂ ‘ਸੁਰੰਗਾਂ’ ਦੀਆਂ ਤਸਵੀਰਾਂ ਤੇ ਵੀਡੀਓਜ਼ ਕਾਫ਼ੀ ਵਾਇਰਲ ਹੋ ਰਹੀਆਂ ਹਨ। ਉਸ ਤੋਂ ਬਾਅਦ ਹੀ ‘ਸਿੱਖ ਸਦਭਾਵਨਾ ਦਲ’ ਦੇ ਕੁਝ ਅਹੁਦੇਦਾਰਾਂ ਤੇ ਕਾਰਕੁਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜੋੜਾ ਘਰ ਦਾ ਨਿਰਮਾਣ ਕਾਰਜ ਰੋਕਣ ਲਈ ਆਖਿਆ ਸੀ।

ਸਦਭਾਵਨਾ ਦਲ ਦੇ ਮੁਖੀ ਬਲਦੇਵ ਸਿੰਘ ਵਡਾਲਾ ਨੇ ਦੱਸਿਆ ਕਿ ਕੱਲ੍ਹ ਬੁੱਧਵਾਰ ਨੂੰ ਮੌਕੇ ਦਾ ਜਾਇਜ਼ਾ ਲੈਣ ਲਈ ਉਨ੍ਹਾਂ ਦੇ ਦਲ ਦਾ ਇੱਕ ਜੱਥਾ ਪੁੱਜਿਆ ਸੀ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਨਵੇਂ ਜੋੜਾ ਘਰ ਦਾ ਨਿਰਮਾਣ ਰੁਕਵਾਉਣਾ ਜ਼ਰੂਰੀ ਹੈ।

ਦੱਸ ਦਈਏ ਕਿ ਕੱਲ੍ਹ ਜਦੋਂ ਕੁਝ ਸਿੱਖਾਂ ਦਾ ਜੱਥਾ ਨਵੇਂ ਜੋੜਾ ਘਰ ਵਾਲੀ ਥਾਂ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ, ਤਾਂ ਪੰਜਾਬ ਪੁਲਿਸ ਨੇ ਪਹਿਲਾਂ ਹੀ ਉਨ੍ਹਾਂ ਨੂੰ ਉੱਥੇ ਜਾਣ ਤੋਂ ਵਰਜ ਦਿੱਤਾ ਸੀ। ‘ਇੰਡੀਅਨ ਐਕਸਪ੍ਰੈੱਸ’ ਦੀ ਰਿਪੋਰਟ ਅਨੁਸਾਰ ਕੁਝ ਸਿੱਖ ਕਾਰਕੁਨ ਪੁਲਿਸ ਦੀਆਂ ਰੋਕਾਂ ਦੇ ਬਾਵਜੂਦ ਨਿਰਮਾਣ ਕਾਰਜ ਨੂੰ ਰੁਕਵਾਉਣ ਲਈ ਉੱਥੇ ਪੁੱਜ ਹੀ ਗਏ ਸਨ। ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਵੱਡੀ ਗਿਣਤੀ ’ਚ ਮੌਜੁਦ ਸਨ। ਉੱਥੇ ਦੋਵੇਂ ਧਿਰਾਂ ਵਿਚਾਲੇ ਮਾਮੂਲੀ ਝੜਪ ਹੋ ਗਈ ਸੀ।

ਮੌਕੇ ’ਤੇ ਮੌਜੂਦ ਕੁਝ ਪੱਤਰਕਾਰਾਂ ਨਾਲ ਵੀ ਕਥਿਤ ਤੌਰ ’ਤੇ ਧੱਕਾ-ਮੁੱਕੀ ਹੋਈ ਦੱਸੀ ਜਾਂਦੀ ਹੈ। ਦੋਸ਼ ਹੈ ਕਿ SGPC ਦੀ ਟਾਸਕ ਫ਼ੋਰਸ ਨੇ ਪੱਤਰਕਾਰਾਂ ਨੂੰ ਧੱਕੇ ਮਾਰੇ ਸਨ; ਜਿਨ੍ਹਾਂ ਵਿੱਚੋਂ ਇੱਕ ਪਲਵਿੰਦਰ ਕੌਰ ਵੀ ਸ਼ਾਮਲ ਸੀ। ਦੋਸ਼ ਹੈ ਕਿ ਟਾਸਕ ਫ਼ੋਰਸ ਦੇ ਮੈਂਬਰਾਂ ਪਲਵਿੰਦਰ ਕੌਰ ਤੋਂ ਉਨ੍ਹਾਂ ਦਾ ਮੋਬਾਈਲ ਫ਼ੋਨ ਖੋਹ ਲਿਆ ਸੀ।

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget