ਪੜਚੋਲ ਕਰੋ
Advertisement
(Source: ECI/ABP News/ABP Majha)
ਸੰਵਿਧਾਨਕ ਸੰਸਥਾ ਸ਼੍ਰੋਮਣੀ ਕਮੇਟੀ ਖਿਲਾਫ ਵਿਵਾਦਤ ਬਿਆਨ ਦੀ ਮੁਆਫ਼ੀ ਮੰਗਣ ਆਰ.ਪੀ. ਸਿੰਘ : ਐਡਵੋਕੇਟ ਧਾਮੀ
ਆਰ.ਪੀ. ਸਿੰਘ ਵੱਲੋਂ SGPC ’ਤੇ ਵਿਵਾਦਤ ਟਿੱਪਣੀ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇਕਰ ਧਰਮ ਪਰਵਰਤਨ ਦੇ ਮਾਮਲੇ ਵਿਚ ਆਰ.ਪੀ. ਸਿੰਘ ਸੱਚਮੁੱਚ ਹੀ ਸੰਜੀਦਾ ਹਨ
ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵਿਵਾਦਤ ਟਿੱਪਣੀ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇਕਰ ਧਰਮ ਪਰਵਰਤਨ ਦੇ ਮਾਮਲੇ ਵਿਚ ਆਰ.ਪੀ. ਸਿੰਘ ਸੱਚਮੁੱਚ ਹੀ ਸੰਜੀਦਾ ਹਨ ਤਾਂ ਉਹ ਸ਼੍ਰੋਮਣੀ ਕਮੇਟੀ ਦੇ ਭਾਰਤ ਸਰਕਾਰ ਪਾਸ ਪਏ ਕੇਸ ’ਤੇ ਪਹਿਲ ਦੇ ਅਧਾਰ ’ਤੇ ਕਾਰਵਾਈ ਕਰਵਾਉਣ। ਉਨ੍ਹਾਂ ਕਿਹਾ ਕਿ ਧਰਮ ਪਰਵਰਤਨ ਦੇ ਮੁੱਦੇ ’ਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ’ਤੇ ਸਵਾਲ ਖੜ੍ਹੇ ਕਰਨੇ ਕੋਈ ਆਮ ਪ੍ਰਤੀਕਰਮ ਨਾ ਹੋ ਕੇ ਪ੍ਰਾਪੇਗੰਡਾ ਤਹਿਤ ਇਕ ਸੋਚੀ ਸਮਝੀ ਸਾਜ਼ਿਸ਼ ਦੀ ਕੜੀ ਹੈ।
ਐਡਵੋਕੇਟ ਧਾਮੀ ਨੇ ਆਖਿਆ ਕਿ ਬਿਨਾ ਸ਼ੱਕ ਸ਼੍ਰੋਮਣੀ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਲਈ ਕਾਰਜ ਨਿਰੰਤਰ ਜਾਰੀ ਹਨ, ਪਰੰਤੂ ਆਰ.ਪੀ. ਸਿੰਘ ਵਰਗੇ ਕੁਝ ਲੋਕ ਸਿੱਖ ਕੌਮ ਦੀ ਵਕਾਰੀ ਸੰਸਥਾ ਨੂੰ ਢਾਹ ਲਗਾਉਣ ਦੇ ਯਤਨ ਵਿਚ ਹਨ। ਸ੍ਰੀ ਆਰ.ਪੀ. ਸਿੰਘ ਵੱਲੋਂ ਧਰਮ ਪਰਵਰਤਨ ਦੇ ਮੁੱਦੇ ’ਤੇ ਸ਼੍ਰੋਮਣੀ ਕਮੇਟੀ ਦੇ ਨਾਂ ’ਤੇ ਸਵਾਲ ਖੜ੍ਹੇ ਕਰਨਾ ਨਿੰਦਣਯੋਗ ਹੈ, ਜਿਸ ਦੀ ਉਸ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸੰਵਿਧਾਨਕ ਸੰਸਥਾ ਹੈ, ਜੋ ਬੀਤੇ 100 ਸਾਲ ਤੋਂ ਲਗਾਤਾਰ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ। ਗੁਰਦੁਆਰਾ ਪ੍ਰਬੰਧਾਂ ਦੇ ਨਾਲ-ਨਾਲ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵੀ ਸ਼੍ਰੋਮਣੀ ਕਮੇਟੀ ਦੀਆਂ ਵੱਡੀਆਂ ਪ੍ਰਾਪਤੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਬੁਲਾਰੇ ਆਰ.ਪੀ. ਸਿੰਘ ਵੱਲੋਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਜਾਕ ਵਜੋਂ ਲੈ ਕੇ ਇਸ ਦਾ ਨਾਂ ਵਿਗਾੜਨ ਦੀ ਗੱਲ ਕਰਨੀ ਉਸ ਦੀ ਗੈਰ-ਜੁੰਮੇਵਾਰਾਨਾ ਹਰਕਤ ਹੈ, ਜਿਸ ਨੇ ਸਿੱਖ ਸਮਾਜ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ।
ਉਨ੍ਹਾਂ ਕਿਹਾ ਕਿ ਜਿਸ ਧਰਮ ਪਰਵਰਤਨ ਦੇ ਮਾਮਲੇ ’ਤੇ ਆਰ.ਪੀ. ਸਿੰਘ ਗੱਲ ਕਰ ਰਹੇ ਹਨ, ਉਹ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਸੰਜੀਦਗੀ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਦੇ ਕੌਮੀ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੂੰ ਲਿਖਤੀ ਤੌਰ ’ਤੇ ਭੇਜਿਆ ਜਾ ਚੁੱਕਾ ਹੈ, ਜਿਸ ਆਧਾਰ ’ਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਤੇ ਇਸਾਈ ਧਰਮ ਦੇ ਪ੍ਰਤੀਨਿਧਾਂ ਨਾਲ ਲੰਘੀ 16 ਜੂਨ ਨੂੰ ਬੈਠਕ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਆਰ.ਪੀ. ਸਿੰਘ ਧਰਮ ਪਰਵਰਤਨ ਦੇ ਮਾਮਲੇ ਵਿਚ ਵਾਕਿਆ ਹੀ ਸੰਜੀਦਾ ਹਨ ਤਾਂ ਉਹ ਆਪਣੀ ਪਾਰਟੀ ਭਾਜਪਾ ਦੀ ਕੇਂਦਰ ਸਰਕਾਰ ਨੂੰ ਇਸ ਮਾਮਲੇ ’ਤੇ ਕਾਰਵਾਈ ਕਰਨ ਲਈ ਕਹਿਣ। ਪਰੰਤੂ ਜੇਕਰ ਉਸ ਦਾ ਬਿਆਨ ਕੇਵਲ ਸੁਰਖੀਆਂ ਬਟੋਰਨ ਅਤੇ ਮੁੱਦੇ ਨੂੰ ਸੁਰਖ ਕਰਨ ਲਈ ਹੈ, ਤਾਂ ਇਹ ਬੇਹੱਦ ਮੰਦਭਾਗਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਈਪੀਐਲ
ਕ੍ਰਿਕਟ
ਪੰਜਾਬ
ਦੇਸ਼
Advertisement