Punjab News:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਪੰਥਕ ਸਿਆਸਤ ਸਰਗਰਮ ਹੋ ਗਈ ਹੈ। ਇਸ ਨੂੰ ਲੈ ਕੇ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਲਜਾਮ ਲਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਖ਼ਰੀਦਣ ਨੂੰ ਕੋਸ਼ਿਸ਼ ਹੋ ਰਹੀ ਹੈ। ਧਾਮੀ ਨੇ ਇਸ ਮੌਕੇ ਆਪ, ਕਾਂਗਰਸ, ਭਾਜਪਾ ਤੇ ਆਰਐਸਐਸ ਉੱਤੇ ਇਲਜਾਮ ਲਾਏ ਹਨ। ਇਸ ਮੌਕੇ ਨਿੱਜੀ ਚੈਨਲ ਉੱਤੇ ਭਾਜਪਾ ਦੇ ਬੁਲਾਰੇ ਨੇ ਵਿਵਾਦਤ ਟਿੱਪਣੀ ਕੀਤੀ ਹੈ।



ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਦੇ ਕੌਮੀ ਆਗੂ ਤੇ ਬੁਲਾਰੇ ਆਰਪੀ ਸਿੰਘ ਵੱਲੋਂ ਐਸਜੀਪੀਸੀ ਨੂੰ ਸ਼੍ਰੋਮਣੀ ਕ੍ਰਿਸ਼ਚਨ ਕਮੇਟੀ ਕਹਿਣ ਦੀ ਟਿੱਪਣੀ ਦੀ ਸਖ਼ਤ ਨਿਖੇਧੀ ਕੀਤੀ ਹੈ। ਉਸ ਦੇ ਬਿਆਨ ਦਾ ਉਦੇਸ਼ ਸਿੱਖ ਗੁਰਧਾਮਾਂ ਦੇ ਪ੍ਰਬੰਧ ਲਈ ਸਿਖਰਲੀ ਸੰਸਥਾ ਨੂੰ ਬਦਨਾਮ ਕਰਨਾ ਹੈ ਜੋ ਮਹਾਨ ਕੁਰਬਾਨੀਆਂ ਤੇ ਬ੍ਰਿਟਿਸ਼ ਸਰਕਾਰ ਵਿਰੁੱਧ ਲੰਬੇ ਅੰਦੋਲਨ ਤੋਂ ਬਾਅਦ ਹੋਂਦ ਵਿਚ ਆਈ ਸੀ।






ਉਨ੍ਹਾਂ ਦੇ ਬਿਆਨ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਅਕਾਲੀ ਦਲ ਨੇ ਆਰ.ਪੀ. ਸਿੰਘ ਵਿਰੁੱਧ ਕਾਨੂੰਨ ਅਨੁਸਾਰ ਕੇਸ ਦਰਜ ਕਰਕੇ ਉਸ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਪਾਰਟੀ ਨੇ ਭਾਜਪਾ ਦੇ ਕੌਮੀ ਪ੍ਰਧਾਨ ਨੂੰ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣ ਤੇ ਉਨ੍ਹਾਂ ਦੇ ਆਗੂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ ਹੈ।



ਇਸ ਬਿਆਨ ਦੀ ਦਲਜੀਤ ਸਿੰਘ ਚੀਮਾ ਨੇ ਵੀਡੀਓ ਵੀ ਸਾਂਝੀ ਕੀਤੀ ਹੈ ਕਿ ਜਿਸ ਵਿੱਚ ਭਾਜਪਾ ਲੀਡਰ ਕਹਿ ਰਹੇ ਹਨ ਕਿ ਅਗਲੇ ਪੰਜ ਸਾਲਾਂ ਤੱਕ ਗੁਰਦੁਆਰਾ ਕਮੇਟੀ ਬਚੇਗੀ ਨਹੀ ਤੇ ਇਸ ਦਾ ਨਾਂਅ ਸ਼੍ਰੋਮਣੀ ਕ੍ਰਿਸ਼ਚਨ ਕਮੇਟੀ ਹੋ ਜਾਵੇਗੀ,


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :