ਚੰਡੀਗੜ੍ਹ: ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਦੇ ਮੁੱਖ ਦੋਸ਼ੀ ਚੜ੍ਹਤ ਸਿੰਘ ਨੂੰ ਮੁੰਬਈ ਤੋਂ ਗ੍ਰਿਫਤਾਰ ਕਰਨ ਦੇ ਨੇੜੇ ਤੇੜੇ, ਪੰਜਾਬ ਪੁਲਿਸ ਨੇ ਉਸਦੇ ਖੁਲਾਸਿਆਂ ਦੇ ਅਧਾਰ ਤੇ ਇੱਕ ਏਕੇ-56 ਅਸਾਲਟ ਰਾਈਫਲ ਵੀ ਬਰਾਮਦ ਕੀਤੀ ਹੈ ਅਤੇ ਉਸਦੇ ਦੋ ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਉਸਨੂੰ ਠਹਿਰਣ ਦੀ ਥਾਂ ਦਿੰਦਾ ਸੀ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਸਈਅਦ ਮੁਹੰਮਦ ਤੌਸੀਫ ਚਿਸਤੀ ਉਰਫ਼ ਚਿੰਕੀ ਵਾਸੀ ਅਜਮੇਰ, ਰਾਜਸਥਾਨ ਅਤੇ ਸੁਨੀਲ ਕੁਮਾਰ ਉਰਫ਼ ਕਾਲਾ ਵਜੋਂ ਹੋਈ ਹੈ। ਵੇਰਵਿਆਂ ਦਾ ਖੁਲਾਸਾ ਕਰਦੇ ਹੋਏ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਚੜ੍ਹਤ ਸਿੰਘ ਦੇ ਖੁਲਾਸੇ 'ਤੇ ਪੁਲਿਸ ਟੀਮਾਂ ਨੇ 100 ਰੌਂਦ ਦੇ ਨਾਲ ਇੱਕ ਏਕੇ-56 ਅਤੇ ਇੱਕ 30 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਚੜ੍ਹਤ ਸਿੰਘ ਤੋਂ ਪੁੱਛਗਿੱਛ ਤੋਂ ਬਾਅਦ ਇਸ ਮਾਮਲੇ ਵਿੱਚ ਅੱਗੇ ਵਧਦੇ ਹੋਏ ਪੁਲਿਸ ਟੀਮਾਂ ਨੇ ਰਾਜਸਥਾਨ ਦੇ ਅਜਮੇਰ ਤੋਂ ਸਈਦ ਮੁਹੰਮਦ ਤੌਸੀਫ਼ ਚਿਸਤੀ ਉਰਫ਼ ਚਿੰਕੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਡੀਜੀਪੀ ਨੇ ਕਿਹਾ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਚਿੰਕੀ ਪਿਛਲੇ 5-7 ਸਾਲਾਂ ਤੋਂ ਲਖਬੀਰ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਲੰਡਾ ਦੇ ਨਿਰਦੇਸ਼ਾਂ 'ਤੇ ਚਿੰਕੀ ਨੇ ਅਜਮੇਰ ਵਿੱਚ ਅਲ-ਖਾਦਿਮ ਨਾਮ ਦੇ ਇੱਕ ਗੈਸਟ ਹਾਊਸ ਵਿੱਚ ਚੜ੍ਹਤ ਲਈ ਠਹਿਰਨ ਦਾ ਪ੍ਰਬੰਧ ਕੀਤਾ ਸੀ। ਚੜ੍ਹਤ ਨੇ ਖੁਲਾਸਾ ਕੀਤਾ ਕਿ ਲੰਡਾ ਨੇ ਚਿੰਕੀ ਨੂੰ ਕਰੀਬ 3 ਤੋਂ 4 ਲੱਖ ਰੁਪਏ ਭੇਜੇ ਹਨ।
ਉਨ੍ਹਾਂ ਦੱਸਿਆ ਕਿ ਚੜ੍ਹਤ ਦੇ ਇੱਕ ਹੋਰ ਸਾਥੀ ਦੀ ਪਛਾਣ ਸੁਨੀਲ ਕੁਮਾਰ ਉਰਫ਼ ਕਾਲਾ ਵਜੋਂ ਹੋਈ ਹੈ, ਜਿਸ ਨੇ ਉਸ ਨੂੰ ਅਮਰੀਕਾ ਸਥਿਤ ਜਗਰੂਪ ਸਿੰਘ ਉਰਫ਼ ਰੂਪ ਦੇ ਨਿਰਦੇਸ਼ਾਂ 'ਤੇ ਪਨਾਹ ਮੁਹੱਈਆ ਕਰਵਾਈ ਸੀ, ਨੂੰ ਵੀ ਰੋਪੜ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਦਾ ਰਹਿਣ ਵਾਲਾ ਜਗਰੂਪ ਲਖਬੀਰ ਲੰਡਾ ਦਾ ਕਰੀਬੀ ਮੰਨਿਆ ਜਾਂਦਾ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਯਤਨਸ਼ੀਲ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ