ਬਠਿੰਡਾ: ਆਏ ਦਿਨ ਹੋ ਰਹੀਆਂ ਲੁੱਟ ਦੀਆਂ ਵਾਰਦਾਤਾਂ ਨੂੰ ਲੈ ਕੇ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਇਸ ਦਾ ਇੱਕ ਕਾਰਨ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਵੀ ਹੈ। ਤਾਜ਼ਾ ਮਾਮਲਾ ਬਠਿੰਡਾ ਦੇ ਤਲਵੰਡੀ ਸਾਬੋ ਦੀ ਨੱਤ ਰੋਡ ਦਾ ਹੈ। ਜਿੱਥੇ ਭਾਰਤ ਕੰਪਨੀ ਦੇ ਮੁਲਾਜ਼ਮ ਤੋਂ 17 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਕੰਪਨੀ ਦਾ ਮੁਲਾਜ਼ਮ ਮੋਟਰਸਾਈਕਲ 'ਤੇ ਸਵਾਰ ਬੈਂਕ 'ਚ ਕੈਸ਼ ਜਮ੍ਹਾ ਕਰਾਉਣ ਜਾ ਰਿਹਾ ਸੀ। ਉਸੇ ਸਮੇਂ ਰਸਤੇ ਵਿਚ ਕੁੱਝ ਵਿਅਕਤੀਆਂ ਨੇ ਉਸ ਦੇ ਮੋਟਰਾਈਕਲ ਅੱਗੇ ਆਪਣੀ ਗੱਡੀ ਲਗਾ ਦਿੱਤੀ ਅਤੇ ਉਸ ਕੋਲੋਂ ਕੈਸ਼ ਖੋਹ ਕੇ ਉਸ 'ਤੇ ਫਾਇਰ ਵੀ ਕੀਤਾ।
ਘਟਨਾ ਸਬੰਧੀ ਸੂਚਨਾ ਮਿਲਦੇ ਹੀ ਤਲਵੰਡੀ ਸਾਬੋ ਪੁਲਿਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ। ਇਸ ਮਾਮਲੇ 'ਚ ਤਲਵੰਡੀ ਸਾਬੋ ਪੁਲਿਸ ਵੱਲੋਂ ਵੱੱਖ-ਵੱੱਖ ਪਹਿਲੂਆਂ ਅਤੇ ਬਾਜ਼ਾਰਾਂ 'ਚ ਲੱਗੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ।
ਕੰਪਨੀ ਦੇ ਮੁਲਾਜ਼ਮ ਤੋਂ 17 ਲੱਖ ਰੁਪਏ ਦੀ ਲੁੱਟ, ਪੁਲਿਸ ਦੇ ਹੱਥ ਖਾਲੀ
ਏਬੀਪੀ ਸਾਂਝਾ
Updated at:
23 Oct 2019 04:54 PM (IST)
ਆਏ ਦਿਨ ਹੋ ਰਹੀਆਂ ਲੁੱਟ ਦੀਆਂ ਵਾਰਦਾਤਾਂ ਨੂੰ ਲੈ ਕੇ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਇਸ ਦਾ ਇੱਕ ਕਾਰਨ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਵੀ ਹੈ। ਤਾਜ਼ਾ ਮਾਮਲਾ ਬਠਿੰਡਾ ਦੇ ਤਲਵੰਡੀ ਸਾਬੋ ਦੀ ਨੱਤ ਰੋਡ ਦਾ ਹੈ।
- - - - - - - - - Advertisement - - - - - - - - -