ਪੜਚੋਲ ਕਰੋ

ਸਰਕਾਰੀ ਬੱਸਾਂ ਲਈ ਡੀਜਲ 'ਤੇ 2.29 ਰੁਪਏ ਪ੍ਰਤੀ ਲੀਟਰ ਛੋਟ, 15 ਕਰੋੜ ਦੀ ਬੱਚਤ: ਲਾਲਜੀਤ ਭੁੱਲਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਬੱਸ ਸੇਵਾ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਦੀ ਆਪਣੀ ਵਚਨਬੱਧਤਾ...

Punjab News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਬੱਸ ਸੇਵਾ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਤਹਿਤ ਬਾਜ਼ਾਰੀ ਕੀਮਤ ਨਾਲੋਂ ਘੱਟ ਮੁੱਲ 'ਤੇ ਡੀਜ਼ਲ ਖ਼ਰੀਦਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ ਜਿਸ ਤਹਿਤ ਸਰਕਾਰ ਨੂੰ 2.29 ਰੁਪਏ ਪ੍ਰਤੀ ਲੀਟਰ ਘੱਟ ਮੁੱਲ 'ਤੇ ਡੀਜ਼ਲ ਮਿਲਣਾ ਸ਼ੁਰੂ ਹੋ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਮਝੌਤੇ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਪੀ.ਆਰ.ਟੀ.ਸੀ. ਦੇ 9 ਡਿਪੂਆਂ ਤੇ ਪੰਜਾਬ ਰੋਡਵੇਜ਼/ਪਨਬੱਸ ਦੇ 18 ਡਿਪੂਆਂ ਵਿੱਚ ਲੱਗੇ ਆਪਣੇ ਡੀਜ਼ਲ ਡਿਸਪੈਂਸਿੰਗ ਯੂਨਿਟਾਂ ਰਾਹੀਂ 3 ਅਪ੍ਰੈਲ ਤੋਂ 15 ਮਈ, 2023 ਤੱਕ ਸਰਕਾਰੀ ਬੱਸਾਂ ਲਈ 78.77 ਲੱਖ ਲੀਟਰ ਡੀਜ਼ਲ ਮੁਹੱਈਆ ਕਰਵਾਇਆ ਅਤੇ ਘੱਟ ਕੀਮਤ 'ਤੇ ਤੇਲ ਲੈ ਕੇ ਟਰਾਂਸਪੋਰਟ ਵਿਭਾਗ ਨੂੰ ਕਰੀਬ ਡੇਢ ਮਹੀਨੇ ਦੇ ਇਸ ਅਰਸੇ ਦੌਰਾਨ ਹੀ 1 ਕਰੋੜ 80 ਲੱਖ 38 ਹਜ਼ਾਰ ਰੁਪਏ ਦਾ ਫ਼ਾਇਦਾ ਪਹੁੰਚਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਪੰਜਾਬ ਰੋਡਵੇਜ਼/ਪਨਬੱਸ ਦੀਆਂ 1840 ਅਤੇ ਪੀ.ਆਰ.ਟੀ.ਸੀ ਦੀਆਂ 1230 ਬੱਸਾਂ ਚਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਬੱਸਾਂ ਦੀ ਗਿਣਤੀ ਅਤੇ ਤੇਲ ਦੀ ਬਾਜ਼ਾਰੀ ਕੀਮਤ ਅੱਜ ਮੁਤਾਬਕ ਹੀ ਰਹਿੰਦੀ ਹੈ ਤਾਂ ਪ੍ਰਤੀ ਮਹੀਨਾ 1 ਕਰੋੜ 25 ਲੱਖ ਰੁਪਏ ਦੀ ਬੱਚਤ ਮੁਤਾਬਕ ਟਰਾਂਸਪੋਰਟ ਵਿਭਾਗ ਨੂੰ ਇਸ ਵਿੱਤੀ ਵਰ੍ਹੇ ਦੌਰਾਨ ਅੰਦਾਜ਼ਨ 15 ਕਰੋੜ ਰੁਪਏ ਤੋਂ ਵੱਧ ਦਾ ਫ਼ਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨਾਲ ਕੀਤੇ ਸਮਝੌਤੇ ਮੁਤਾਬਕ ਇੰਡੀਅਨ ਆਇਲ ਕਾਰਪੋਰੇਸ਼ਨ 30 ਨਵੰਬਰ, 2024 ਤੱਕ ਟਰਾਂਸਪੋਰਟ ਵਿਭਾਗ ਨੂੰ ਡੀਜ਼ਲ ਮੁਹੱਈਆ ਕਰਵਾਏਗੀ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸਰਕਾਰੀ ਬੱਸ ਸਰਵਿਸ ਹਮੇਸ਼ਾ ਘਾਟੇ ਵਿੱਚ ਰਹਿੰਦੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲੀ ਹੈ, ਉਦੋਂ ਤੋਂ ਸਰਕਾਰੀ ਬੱਸ ਸਰਵਿਸ ਮੁਨਾਫ਼ੇ ਵਿੱਚ ਜਾ ਰਹੀ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਵਾਲਵੋ ਬੱਸਾਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਚਲ ਰਹੀਆਂ ਹਨ। ਇਸੇ ਤਰ੍ਹਾਂ ਅੰਤਰ-ਰਾਜੀ ਬੱਸ ਸਰਵਿਸ ਤਹਿਤ ਹੋਰਨਾਂ ਸੂਬਿਆਂ ਵੱਲ ਨਵੀਆਂ ਬੱਸਾਂ ਚਲਾਈਆਂ ਗਈਆਂ ਹਨ।

ਟਰਾਂਸੋਪਰਟ ਮੰਤਰੀ ਨੇ ਦੱਸਿਆ ਕਿ ਅਪ੍ਰੈਲ 2023 ਤੋਂ ਪਹਿਲਾਂ ਸਰਕਾਰੀ ਬੱਸਾਂ ਵਿੱਚ ਰਿਟੇਲ ਖੇਤਰ ਤੋਂ ਤੇਲ ਪੁਆਇਆ ਜਾ ਰਿਹਾ ਸੀ ਪਰ ਹੁਣ ਸਰਕਾਰ ਨੇ ਬਲਕ ਖੇਤਰ ਤੋਂ ਸਿੱਧਾ ਤੇਲ ਲੈਣਾ ਸ਼ੁਰੂ ਕਰ ਦਿੱਤਾ ਹੈ ਕਿਉਂ ਜੋ ਬਲਕ ਤੇ ਰਿਟੇਲ ਖੇਤਰ ਵਿੱਚ ਤੇਲ ਦੀਆਂ ਕੀਮਤਾਂ 'ਚ 2.29 ਰੁਪਏ ਦਾ ਸਿੱਧਾ-ਸਿੱਧਾ ਫ਼ਰਕ ਹੈ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡੇਵਜ਼/ਪਨਬੱਸ ਦੀਆਂ ਬੱਸਾਂ ਵਿੱਚ ਰੋਜ਼ਾਨਾ ਕਰੀਬ 1.83 ਲੱਖ ਲੀਟਰ ਤੇਲ ਦੀ ਖਪਤ ਹੁੰਦੀ ਹੈ। ਇਸ ਤਰ੍ਹਾਂ ਦੋਵਾਂ ਅਦਾਰਿਆਂ ਨੂੰ ਅੰਦਾਜ਼ਨ 4.20 ਲੱਖ ਰੁਪਏ ਰੋਜ਼ਾਨਾ ਦੀ ਬੱਚਤ ਹੋਣੀ ਸ਼ੁਰੂ ਹੋ ਗਈ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget