Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜ਼ਸ਼ੀਲ ਹੈ।  ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।



 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਜਿਲ੍ਹੇ ਤਰਨਤਾਰਨ ਵਿੱਚ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਤਰਨਤਾਰਨ ਵਿਖੇ ਡਾ.ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਪਹਿਲਾ ਹੀ ਕੀਤਾ ਜਾ ਚੁੱਕਾ ਹੈ।


ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
 
ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਤਰਨਤਾਰਨ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਨਾਬਾਲਿਗ ਲੜਕੀ ਨਾਲ ਹੋਏ ਰੇਪ ਮਾਮਲੇ 'ਚ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਅਰਥੀ ਫੂਕ ਮੁਜ਼ਾਹਰਾ , ਆਰੋਪੀ ਗ੍ਰਿਫ਼ਤਾਰ


ਇਹ ਵੀ ਪੜ੍ਹੋ : ਓੜੀਸ਼ਾ ਰੇਲ ਹਾਦਸੇ 'ਚ ਸੀਬੀਆਈ ਦੀ ਕਾਰਵਾਈ, 3 ਰੇਲਵੇ ਕਰਮਚਾਰੀ ਗ੍ਰਿਫਤਾਰ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ