Punjab News : ਸ੍ਰੀ ਮੁਕਤਸਰ ਸਾਹਿਬ ਦੀ ਸੀਵਰੇਜ ਸਮੱਸਿਆ ਦੇ ਸਥਾਈ ਹੱਲ ਲਈ 5.97 ਕਰੋੜ ਰੁਪਏ ਮੰਜ਼ੂਰ : ਜਿੰਪਾ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ਹਿਰਾਂ ਦੇ ਚਹੁੰਮੁਖੀ ਵਿਕਾਸ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਧਾਰਮਿਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੀ ਸੀਵਰੇਜ ਸਮੱਸਿਆ ਦੇ ਸਥਾਈ ਹੱਲ ਲਈ ਪੰਜਾਬ ਸਰਕਾਰ ਨੇ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ਹਿਰਾਂ ਦੇ ਚਹੁੰਮੁਖੀ ਵਿਕਾਸ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਧਾਰਮਿਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੀ ਸੀਵਰੇਜ ਸਮੱਸਿਆ ਦੇ ਸਥਾਈ ਹੱਲ ਲਈ ਪੰਜਾਬ ਸਰਕਾਰ ਨੇ 5.97 ਕਰੋੜ ਰੁਪਏ ਮੰਜ਼ੂਰ ਕਰ ਦਿੱਤੇ ਹਨ। ਨਵਾਂ ਸੀਵਰੇਜ ਸਿਸਟਮ ਸ਼ੁਰੂ ਹੋਣ ਤੋਂ ਬਾਅਦ ਦੁਨੀਆਂ ਭਰ ‘ਚੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਸੀਵਰੇਜ ਦੇ ਓਵਰ ਫਲੋਅ ਤੋਂ ਨਿਜਾਤ ਮਿਲ ਜਾਵੇਗੀ। ਇਸ ਤੋਂ ਇਲਾਵਾ ਸ਼ਹਿਰ ਦੇ ਜਿਹੜੇ ਹੋਰ ਇਲਾਕਿਆਂ ਵਿਚ ਸੀਵਰੇਜ ਦੀ ਦਿੱਕਤ ਕਰਕੇ ਗੰਦਾ ਪਾਣੀ ਖੜ੍ਹਦਾ ਸੀ, ਉਹ ਵੀ ਨਹੀਂ ਖੜ੍ਹੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸਿੱਖ ਇਤਿਹਾਸ ਵਿਚ ਖਾਸ ਸਥਾਨ ਰੱਖਣ ਵਾਲੇ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਸੀਵਰੇਜ ਸਿਸਟਮ ਨੂੰ ਹੋਰ ਪੁਖਤਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 5.97 ਕਰੋੜ ਰੁਪਏ ਦੀ ਰਾਸ਼ੀ ਖਰਚਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਾਸ਼ੀ ਨਾਲ ਦੁਸ਼ਹਿਰਾ ਗਰਾਊਂਡ ਤੋਂ ਬੱਲਮਗੜ੍ਹ ਰੋਡ ਡਿਸਪੋਜਲ ਤੱਕ ਨਵਾਂ ਪ੍ਰੈਸ਼ਰ ਸੀਵਰੇਜ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਵਾਂ ਸੀਵਰੇਜ ਪੈਣ ਤੋਂ ਬਾਅਦ ਮੇਨ ਬਜ਼ਾਰ ਏਰੀਆ, ਹਕੀਮਾਂ ਵਾਲੀ ਗਲੀ, ਖੱਡੀਆਂ ਵਾਲੀ ਗਲੀ, ਮਿੱਠਣ ਲਾਲ ਸਟਰੀਟ, ਭਾਰਤ ਨਗਰ, ਸਿਟੀ ਹੋਟਲ ਵਾਲੀ ਗਲੀ, ਸ੍ਰੀ ਦਰਬਾਰ ਸਾਹਿਬ ਗੇਟ ਨੰਬਰ 1 ਤੇ 2 ਅਤੇ ਬਾਕੀ ਸਬੰਧਤ ਇਲਾਕਿਆਂ ਵਿਚ ਸੀਵਰੇਜ ਦੇ ਓਵਰ ਫਲੋਅ ਦੀ ਸਮੱਸਿਆ ਹੱਲ ਹੋ ਜਾਵੇਗੀ।
ਇਸ ਤੋਂ ਇਲਾਵਾ ਜੋਧੂ ਕਲੋਨੀ, ਥਾਂਦੇਵਾਲਾ ਰੋਡ, ਬਾਵਾ ਕਲੋਨੀ, ਨਿਊ ਬਾਵਾ ਕਲੋਨੀ, ਸ੍ਰੀ ਗੁਰੂ ਅੰਗਦ ਦੇਵ ਨਗਰ, ਗੁਰੂ ਤੇਗ ਬਹਾਦੁਰ ਨਗਰ, ਗੁਰੂਦੁਆਰਾ ਸ੍ਰੀ ਤਰਨਤਾਰਨ ਸਾਹਿਬ ਆਦਿ ਇਲਾਕਿਆਂ ਵਿਚ ਵੀ ਸੀਵਰੇਜ ਓਵਰ ਫਲੋਅ ਨਹੀਂ ਹੋਵੇਗਾ। ਜਿੰਪਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸੀਵਰ ਦਾ ਗੰਦਾ ਪਾਣੀ ਨਿਕਲਦੇ ਰਹਿਣ ਕਰਕੇ ਸੰਗਤਾਂ ਵੱਲੋਂ ਅਕਸਰ ਹੀ ਭਾਰੀ ਰੋਸ ਪ੍ਰਗਟ ਕੀਤਾ ਜਾਂਦਾ ਹੈ ਪਰ ਨਵੇਂ ਸੀਵਰੇਜ ਸਿਸਟਮ ਨਾਲ ਇਸ ਸਮੱਸਿਆ ਦਾ ਸਥਾਈ ਹੱਲ ਹੋ ਜਾਵੇਗਾ।
ਜਿੰਪਾ ਨੇ ਕਿਹਾ ਕਿ ਸ਼ਹਿਰ ਦੀ ਇਸ ਵੱਡੀ ਸਮੱਸਿਆ ਤੋਂ ਜਾਣੂੰ ਕਰਵਾਉਣ ਲਈ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਉਨ੍ਹਾਂ ਨੂੰ ਬੁਲਾਇਆ ਸੀ ਅਤੇ ਉਹ ਸ੍ਰੀ ਮੁਕਤਸਰ ਸਾਹਿਬ ਜਾ ਕੇ ਵੀ ਆਏ ਸਨ। ਵਿਧਾਇਕ ਵੱਲੋਂ ਨਵੇਂ ਸੀਵਰੇਜ ਦੀ ਕੀਤੀ ਮੰਗ ਨੂੰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਾਕੀ ਸ਼ਹਿਰਾਂ ਦੇ ਚਹੁੰਮੁਖੀ ਵਿਕਾਸ ਵੱਲ ਵੀ ਮਾਨ ਸਰਕਾਰ ਪੂਰੀ ਤਵੱਜੋਂ ਦੇ ਰਹੀ ਹੈ ਅਤੇ ਸਭਨਾਂ ਸ਼ਹਿਰਾਂ ਦੀਆਂ ਸਮੱਸਿਆਵਾਂ ਜਲਦ ਹੱਲ ਕਰ ਦਿੱਤੀਆਂ ਜਾਣਗੀਆਂ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਮੁਖੀ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਚ ਸੀਵਰੇਜ ਦੀ ਸਮੱਸਿਆ ਦੇ ਪੁਖਤਾ ਪ੍ਰਬੰਧ ਲਈ ਪੰਜਾਬ ਸਰਕਾਰ ਵੱਲੋਂ ਦੁਸ਼ਹਿਰਾ ਗਰਾਊਂਡ ਤੋਂ ਬੱਲਮਗੜ੍ਹ ਰੋਡ ਡਿਸਪੋਜਲ ਤੱਕ 3450 ਮੀਟਰ ਲੰਬਾਈ ਡੀ.ਆਈ.ਕੇ-7 ਡਾਇਆ 600 ਐਮ.ਐਮ. ਪ੍ਰੈਸ਼ਰ ਸੀਵਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੁਕੰਮਲ ਹੋਣ ਤੋਂ ਬਾਅਦ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਵਿਚ ਖੜ੍ਹਾ ਹੋਣ ਦੀ ਸਮੱਸਿਆ ਦੂਰ ਹੋ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਾਲ 1972 ਵਿਚ ਜੋ ਸੀਵਰੇਜ ਪਾਇਆ ਗਿਆ ਸੀ ਉਸ ਨੂੰ ਬੀਤੇ ਸਾਲ 8.73 ਕਰੋੜ ਰੁਪਏ ਖ਼ਰਚ ਕੇ ਅੱਪਗ੍ਰੇਡ ਕੀਤਾ ਗਿਆ ਹੈ। ਇਸ ਸੁਵਿਧਾ ਨਾਲ ਕੌਮਾਂਤਰੀ ਪੱਧਰ ‘ਤੇ ਮਸ਼ਹੂਰ ਇਸ ਧਾਰਮਕ ਨਗਰੀ ਦੇ ਵਾਸੀਆਂ ਅਤੇ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਪੈਂਡਿੰਗ ਮੰਗ ਪੂਰੀ ਹੋ ਗਈ ਹੈ। ਸ਼ਹਿਰ ਦਾ ਜਿਹੜਾ ਗੰਦਾ ਪਾਣੀ ਗਲੀਆਂ, ਨਾਲੀਆਂ ਰਾਹੀਂ ਨਦੀਆਂ ਦੇ ਪਾਣੀ ਨੂੰ ਦੂਸ਼ਿਤ ਕਰਦਾ ਸੀ ਉਹ ਬੰਦ ਹੋ ਗਿਆ ਹੈ ਅਤੇ ਜਲਦ ਹੀ ਇਹੀ ਸੁਵਿਧਾ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਵੀ ਮਿਲ ਜਾਵੇਗੀ।