Punjab News: ਪੰਜਾਬ ਲਈ ਕੇਂਦਰ ਨੇ ਖੋਲ੍ਹਿਆ ਖਜ਼ਾਨਾ ! ਜਾਰੀ ਕੀਤੇ 5321 ਕਰੋੜ ਰੁਪਏ, ਸਰਕਾਰ ਦਾ ਦਾਅਵਾ, 2014 ਦੇ ਮੁਕਾਬਲੇ 24 ਗੁਣਾ ਜ਼ਿਆਦਾ ਪੈਸਾ ਅਲਾਟ
ਕੇਂਦਰੀ ਮੰਤਰੀ ਵੈਸ਼ਨਵ ਨੇ ਅੱਗੇ ਕਿਹਾ - ਪੰਜਾਬ ਵਿੱਚ 1122 ਕਰੋੜ ਰੁਪਏ ਦੀ ਲਾਗਤ ਨਾਲ 30 ਅੰਮ੍ਰਿਤ ਸਟੇਸ਼ਨ ਵਿਕਸਤ ਕੀਤੇ ਜਾ ਰਹੇ ਹਨ ਤੇ ਹਰਿਆਣਾ ਵਿੱਚ 1149 ਕਰੋੜ ਰੁਪਏ ਦੀ ਲਾਗਤ ਨਾਲ 34 ਅੰਮ੍ਰਿਤ ਸਟੇਸ਼ਨ ਵਿਕਸਤ ਕੀਤੇ ਜਾ ਰਹੇ ਹਨ।

Punjab News: ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬੇ ਨੂੰ 5421 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਰੇਲ ਮੰਤਰੀ ਨੇ ਵੀਡੀਓ ਕਾਨਫਰਸਿੰਗ ਰਾਹੀਂ ਕਿਹਾ - ਇਸ ਸਾਲ ਪੰਜਾਬ ਨੂੰ 2009-2014 ਦੇ ਮੁਕਾਬਲੇ 24 ਗੁਣਾ ਜ਼ਿਆਦਾ ਫੰਡ ਦਿੱਤੇ ਗਏ ਹਨ।
ਕੇਂਦਰੀ ਮੰਤਰੀ ਵੈਸ਼ਨਵ ਨੇ ਅੱਗੇ ਕਿਹਾ - ਪੰਜਾਬ ਵਿੱਚ 1122 ਕਰੋੜ ਰੁਪਏ ਦੀ ਲਾਗਤ ਨਾਲ 30 ਅੰਮ੍ਰਿਤ ਸਟੇਸ਼ਨ ਵਿਕਸਤ ਕੀਤੇ ਜਾ ਰਹੇ ਹਨ ਤੇ ਹਰਿਆਣਾ ਵਿੱਚ 1149 ਕਰੋੜ ਰੁਪਏ ਦੀ ਲਾਗਤ ਨਾਲ 34 ਅੰਮ੍ਰਿਤ ਸਟੇਸ਼ਨ ਵਿਕਸਤ ਕੀਤੇ ਜਾ ਰਹੇ ਹਨ।
ਕਿਹੜੇ ਸਟੇਸ਼ਨਾਂ 'ਤੇ ਚੱਲ ਰਿਹਾ ਕੰਮ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਦਰਜਨਾਂ ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ ਜਿਸ ਵਿੱਚ ਪੰਜਾਬ ਵਿੱਚ ਅਬੋਹਰ ਰੇਲਵੇ ਸਟੇਸ਼ਨ, ਅੰਮ੍ਰਿਤਸਰ ਸਟੇਸ਼ਨ, ਆਨੰਦਪੁਰ ਸਾਹਿਬ, ਬਿਆਸ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਜਲੰਧਰ ਕੈਂਟ ਰੇਲਵੇ ਸਟੇਸ਼ਨ, ਫਿਲੌਰ, ਲੁਧਿਆਣਾ, ਮਾਨਸਾ ਅਤੇ ਮਲੇਰਕੋਟਲਾ ਸਮੇਤ ਹੋਰ ਥਾਵਾਂ 'ਤੇ ਅੰਮ੍ਰਿਤ ਸਟੇਸ਼ਨ ਵਿਕਸਤ ਕੀਤੇ ਜਾ ਰਹੇ ਹਨ। ਜਿੱਥੇ ਕੇਂਦਰ ਦੀ ਨਿਗਰਾਨੀ ਹੇਠ ਕੰਮ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ।
ਮੰਤਰੀ ਨੇ ਕਿਹਾ ਕਿ ਇਸ ਸਾਲ ਦੇ ਬਜਟ ਵਿੱਚ ਸੁਰੱਖਿਆ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਖਰਚ ਲਈ 1,16,000 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਪੁਰਾਣੀਆਂ ਪਟੜੀਆਂ ਤੇ ਬਖਤਰਬੰਦ ਸੁਰੱਖਿਆ ਪ੍ਰਣਾਲੀ ਨੂੰ ਅਪਗ੍ਰੇਡ ਕਰਨ ਲਈ ਮਿਸ਼ਨ ਮੋਡ ਵਿੱਚ ਕੰਮ ਕੀਤਾ ਜਾਵੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ 2014 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ 382 ਕਿਲੋਮੀਟਰ ਨਵੇਂ ਟਰੈਕ ਵਿਛਾਏ ਗਏ ਹਨ। ਜੋ ਕਿ ਫਿਲੀਪੀਨਜ਼ ਦੇ ਪੂਰੇ ਰੇਲ ਨੈੱਟਵਰਕ ਤੋਂ ਵੱਧ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















