ਲੁਧਿਆਣਾ: ਸ਼ਹਿਰ 'ਚ ਬੀਤੇ ਦਿਨ ਆਰ.ਐਸ.ਐਸ. ਆਗੂ ਰਵਿੰਦਰ ਗੁਸਾਈਂ ਦੇ ਕਾਤਲਾਂ ਵੱਲੋਂ ਕਤਲ ਸਮੇਂ ਵਰਤਿਆ ਗਿਆ ਮੋਟਰਸਾਈਕਲ ਪੁਲਿਸ ਨੇ ਮੱਝ ਫੱਗੂਵਾਲ ਤੋਂ ਬਰਾਮਦ ਕਰ ਲਿਆ ਹੈ। ਪੁਲਿਸ ਅਧਿਕਾਰੀ ਮੌਕੇ 'ਤੇ ਜਾਂਚ ਪੜਤਾਲ ਕਰ ਰਹੇ ਹਨ ਤੇ ਹੋਰ ਤੱਥ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸੀਸੀਟੀਵੀ ਫੁਟੇਜ਼ 'ਚ ਸਾਹਮਣੇ ਆਇਆ ਸੀ ਕਿ ਰਵਿੰਦਰ ਗੋਸਾਈਂ ਨੂੰ ਦੋ ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਨੇ ਦੋ ਗੋਲੀਆਂ ਮਾਰੀਆਂ ਸਨ।
ਕੱਲ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿਵਾਇਆ ਸੀ ਕਿ ਪੁਲਿਸ ਦੇ ਹੱਥ ਪੁਖ਼ਤਾ ਸਬੂਤ ਲੱਗੇ ਹਨ। ਇਸ ਸੁਰਾਗਾਂ ਦੇ ਅਧਾਰ 'ਤੇ ਗੋਸਾਈਂ ਦੇ ਹਤਿਆਰੇ ਜਲਦ ਗ੍ਰਿਫਤਾਰ ਹੋਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਦੱਸਣਯੋਗ ਹੈ ਕਿ ਲੁਧਿਆਣਾ ਦੇ ਸੀਨੀਅਰ ਲੀਡਰ ਰਵਿੰਦਰ ਗੋਸਾਈ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗੋਸਾਈਂ ਨੂੰ ਘਰ ਦੇ ਨੇੜੇ ਹੀ ਗੋਲੀਆਂ ਮਾਰੀਆਂ ਗਈਆਂ ਸਨ। ਗੋਲੀਆਂ ਵੱਜਣ ਤੋਂ ਬਾਅਦ ਰਵਿੰਦਰ ਦੀ ਮੌਤ ਮੌਕੇ 'ਤੇ ਹੀ ਹੋ ਗਈ ਸੀ। ਮ੍ਰਿਤਕ ਦੀ ਉਮਰ 60 ਸਾਲ ਦੇ ਕਰੀਬ ਹੈ ਤੇ ਉਹ ਲੰਮੇ ਸਮੇਂ ਤੋਂ ਆਰ ਐਸ ਐਸ ਨਾਲ ਜੁੜਿਆ ਹੋਇਆ ਸੀ।