ਪੜਚੋਲ ਕਰੋ
RSS ਲੀਡਰ ਕਤਲ ਮਾਮਲੇ ਦੀ ਨਵੀਂ ਜਾਂਚ ਸ਼ੁਰੂ

ਚੰਡੀਗੜ੍ਹ: ਲੁਧਿਆਣਾ 'ਚ ਆਰ.ਐੱਸ.ਐੱਸ. ਆਗੂ ਰਵਿੰਦਰ ਗੋਸਾਈਂ ਦੇ ਕਤਲ ਮਾਮਲੇ 'ਚ ਕੌਮੀ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ ਹੈ। ਐਨ ਆਈ ਏ ਨੇ ਇਸ ਸਬੰਧੀ ਵੱਖਰੇ ਤੌਰ 'ਤੇ ਇਕ ਕੇਸ ਦਰਜ ਕੀਤਾ ਹੈ। ਲੁਧਿਆਣਾ 'ਚ ਅਣਪਛਾਤੇ ਹਮਲਾਵਰਾਂ ਨੇ ਗੋਸਾਈਂ ਨੂੰ ਉਸ ਵਕਤ ਗੋਲੀਆਂ ਮਾਰੀਆਂ ਜਦ ਉਹ ਆਪਣੇ ਘਰ ਅੰਦਰ ਦਾਖ਼ਲ ਹੋ ਰਹੇ ਸਨ। ਇਸ ਮਾਮਲੇ 'ਚ ਕੈਨੇਡੀਅਨ ਨੌਜਵਾਨ ਦੀ ਗ੍ਰਿਫਤਾਰੀ ਵੀ ਹੋਈ ਹੈ। ਦਰ ਅਸਲ ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਸਵੈਸੇਵਕ ਸੰਘ (ਆਰਐਸਐਸ) ਦੀ ਬੇਨਤੀ 'ਤੇ ਰਵਿੰਦਰ ਗੋਸਾਈਂ ਦੇ ਕਤਲ ਕੇਸ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪੀ ਸੀ। ਉਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਬਾਰੇ ਪੁਸ਼ਟੀ ਇਕ ਟਵੀਟ ਕਰਕੇ ਕੀਤੀ ਗਈ ਸੀ। ਕੈਪਟਨ ਅਮਰਿੰਦਰ ਦਾ ਮੰਨਣਾ ਹੈ ਕਿ ਐਨ.ਆਈ.ਏ. ਦੇ ਸਟੈਪਿੰਗ ਦੇ ਨਾਲ, ਇਸ ਨਾਲ ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਿਸ ਦੇ ਦਰਮਿਆਨ ਵਧੀਆ ਤਾਲਮੇਲ ਹੋਵੇਗਾ । ਦੱਸਣਯੋਗ ਹੈ ਕਿ ਵਜੇ ਆਰ. ਐੱਸ. ਐੱਸ. ਆਗੂ ਰਵਿੰਦਰ ਗੋਸਾਈਂ ਦਾ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















