ਜਲੰਧਰ : ਜਲੰਧਰ ਵਿੱਚ ਬੀਤੀ ਰਾਤ ਆਰ ਐਸ ਐਸ ਦੀ ਪੰਜਾਬ ਇਕਾਈ ਦੇ ਮੀਤ ਪ੍ਰਧਾਨ ਜਗਦੀਸ਼ ਗਗਨੇਜਾ ’ਤੇ ਗੋਲੀਆਂ ਚਲਾਉਣ ਵਾਲੇ ਹਮਲਾਵਾਰਾਂ ਦਾ ਅਜੇ ਵੀ ਕੁਝ ਪਤਾ ਨਹੀਂ ਲੱਗਾ। ਦੂਜੇ ਪਾਸੇ ਗਗਨੇਜਾ ਦੀ ਸਿਹਤ ਖਤਰੇ ਤੋਂ ਬਾਹਰ ਹੈ। ਮੁੱਖ ਮੰਤਰੀ ਨੇ ਵੀ ਇਸ ਘਟਨਾ ਦੀ ਨਿਖੇਧੀ ਕਰਦਿਆਂ ਪੁਲਿਸ ਨੂੰ ਹਮਲਾਵਾਰਾਂ ਨੂੰ ਤੁਰੰਤ ਫੜਨ ਦੇ ਆਦੇਸ਼ ਦਿੱਤੇ ਹਨ।
ਯਾਦ ਰਹੇ ਕਿ ਬੀਤੀ ਦੋ ਮੋਟਰਸਾਈਕਲ ਸਵਾਰਾਂ ਨੇ ਆਰਐਸਐਸ ਦੀ ਪੰਜਾਬ ਇਕਾਈ ਦੇ ਮੀਤ ਪ੍ਰਧਾਨ 65 ਸਾਲਾ ਬ੍ਰਿਗੇਡੀਅਰ (ਸੇਵਾਮੁਕਤ) ਜਗਦੀਸ਼ ਗਗਨੇਜਾ ’ਤੇ ਗੋਲੀਆਂ ਚਲਾ ਕੇ ਕਾਤਲਾਨਾ ਹਮਲਾ ਕੀਤਾ ਸੀ। ਹਮਲਾ ਉਸ ਸਮੇਂ ਹੋਇਆ ਜਦੋਂ ਗਗਨੇਜਾ ਸ਼ਨੀਵਾਰ ਰਾਤੀਂ ਕਰੀਬ ਅੱਠ ਵਜੇ ਜੋਤੀ ਚੌਕ ਨੇੜੇ ਕਿਸੇ ਕੰਮ ਲਈ ਰੁਕੇ ਸਨ। ਇਸ ਦੌਰਾਨ ਜਿਵੇ ਹੀ ਗਗਨੇਜਾ ਆਪਣੀ ਕਾਰ ’ਚੋਂ ਉੱਤਰਿਆ ਤਾਂ ਦੋ ਮੋਟਰਸਾਈਕਲ ਸਵਾਰ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ।
ਘਟਨਾ ਸਮੇਂ ਗਗਨੇਜਾ ਦੀ ਪਤਨੀ ਵੀ ਉਹਨਾਂ ਨਾਲ ਸੀ ਪਰ ਉਹਨਾਂ ਦਾ ਵਾਲ ਵਾਲ ਬਚਾਅ ਹੋ ਗਿਆ। ਹਮਲਾ ਵਿੱਚ ਬੁਰੀ ਤਰ੍ਹਾਂ ਗਗਨੇਜਾ ਨੂੰ ਤੁਰੰਤ ਹਸਪਤਾਲ ਪਹੁੰਚਿਆ। ਡਾਕਟਰਾਂ ਅਨੁਸਾਰ ਗਗਨੇਜਾ ਨੂੰ ਤਿੰਨ ਗੋਲੀਆਂ ਲੱਗੀਆਂ ਸਨ। ਜਲੰਧਰ ਪੁਲਿਸ ਨੇ ਘਠਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਰਾ ਹਮਲਾਵਾਰਾਂ ਨੇ ਵੱਲੋਂ ਹਵਾਈ ਫਾਇਰ ਵੀ ਕੀਤੇ ਗਏ ਸਨ। ਪੰਜਾਬ ਬੀਜੇਪੀ ਦੇ ਸੀਨੀਅਰ ਆਗੂਆਂ ਨੇ ਤੁਰੰਤ ਹਸਪਤਾਲ ਪਹੁੰਚਕੇ ਗਗਨੇਜਾ ਦਾ ਹਾਲਚਾਲ ਜਾਣਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਹਮਲੇ ਦੀ ਨਿਖੇਧੀ ਕੀਤੀ