ਹੁਣ ਨਹੀਂ ਕੱਟਣੇ ਪੈਣਗੇ ਚੱਕਰ, ਘਰ ਬੈਠਿਆਂ ਹੋ ਜਾਵੇਗਾ RTO ਦਫਤਰ ਦਾ ਕੰਮ, ਮੰਤਰੀ ਦਾ ਵੱਡਾ ਐਲਾਨ
Punjab News: ਪੰਜਾਬ ਦੇ ਲੋਕਾਂ ਨੂੰ ਹੁਣ ਆਰਟੀਓ ਦਫਤਰ ਦੇ ਚੱਕਰ ਕੱਟਣੇ ਨਹੀਂ ਪੈਣਗੇ। ਹੁਣ ਆਰਟੀਓ ਦਫਤਰ ਵਲੋਂ ਸਾਰੀਆਂ ਸੇਵਾਵਾਂ ਆਨਲਾਈਨ ਕਰ ਦਿੱਤੀਆਂ ਜਾਣਗੀਆਂ, ਕਿਤੇ ਵੀ ਜਾਣ ਦੀ ਲੋੜ ਨਹੀਂ ਪਵੇਗੀ।

Punjab News: ਪੰਜਾਬ ਦੇ ਲੋਕਾਂ ਨੂੰ ਹੁਣ ਆਰਟੀਓ ਦਫਤਰ ਦੇ ਚੱਕਰ ਕੱਟਣੇ ਨਹੀਂ ਪੈਣਗੇ। ਹੁਣ ਆਰਟੀਓ ਦਫਤਰ ਵਲੋਂ ਸਾਰੀਆਂ ਸੇਵਾਵਾਂ ਆਨਲਾਈਨ ਕਰ ਦਿੱਤੀਆਂ ਜਾਣਗੀਆਂ, ਕਿਤੇ ਵੀ ਜਾਣ ਦੀ ਲੋੜ ਨਹੀਂ ਪਵੇਗੀ। ਘਰ ਬੈਠਿਆਂ ਹੀ ਤੁਸੀਂ ਆਪਣਾ ਕੰਮ ਪੂਰਾ ਕਰ ਸਕੋਗੇ।
ਅੱਜ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਮੋਹਾਲੀ ਵਿੱਚ ਸਥਿਤ ਆਰਟੀਓ ਦਫ਼ਤਰ ਅਤੇ ਸੈਕਟਰ-82 ਵਿੱਚ ਸਥਿਤ ਡਰਾਈਵਿੰਗ ਟੈਸਟ ਟਰੈਕ ਦਾ ਅਚਨਚੇਤ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਕੀਤੇ ਜਾ ਰਹੇ ਕੰਮ ਦਾ ਮੁਆਇਨਾ ਕੀਤਾ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਪੰਜਾਬ ਦੇ ਆਰਟੀਓ ਦਫ਼ਤਰਾਂ ਦੀਆਂ ਸਾਰੀਆਂ ਸੇਵਾਵਾਂ ਪੂਰੀ ਤਰ੍ਹਾਂ ਆਨਲਾਈਨ ਕਰ ਦਿੱਤੀਆਂ ਜਾਣਗੀਆਂ, ਜਿਸ ਨਾਲ ਲੋਕਾਂ ਨੂੰ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਘਰ ਬੈਠੇ ਹੀ ਸਹੂਲਤਾਂ ਦਾ ਲਾਭ ਉਠਾ ਸਕਣਗੇ।
ਟਰਾਂਸਪੋਰਟ ਮੰਤਰੀ ਨੇ ਆਰਟੀਓ ਦਫ਼ਤਰ ਵਿੱਚ ਜਨਤਕ ਕਾਊਂਟਰਾਂ ਦਾ ਦੌਰਾ ਕੀਤਾ ਅਤੇ ਕਰਮਚਾਰੀਆਂ ਤੋਂ ਕੀਤੇ ਜਾ ਰਹੇ ਕੰਮ ਬਾਰੇ ਪੁੱਛਗਿੱਛ ਕੀਤੀ ਅਤੇ ਉੱਥੇ ਆਪਣਾ ਕੰਮ ਕਰਵਾਉਣ ਆਏ ਨਾਗਰਿਕਾਂ ਨਾਲ ਵੀ ਗੱਲਬਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ।
ਟਰਾਂਸਪੋਰਟ ਮੰਤਰੀ ਨੇ ਟੈਕਸ ਵਸੂਲੀ ਪ੍ਰਣਾਲੀ ਦਾ ਵੀ ਨਿਰੀਖਣ ਕਰਦਿਆਂ ਹੋਇਆਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਲੋਕਾਂ ਨੇ ਟੈਕਸ ਨਹੀਂ ਦਿੱਤਾ ਹੈ ਅਤੇ ਜਿਨ੍ਹਾਂ ਦੇ ਦਸਤਾਵੇਜ਼ ਅਧੂਰੇ ਹਨ, ਉਨ੍ਹਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਆਰਟੀਓ ਦਫ਼ਤਰ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਦਾ ਵੀ ਨਿਰੀਖਣ ਕੀਤਾ, ਜੋ ਕਿ 100 ਪ੍ਰਤੀਸ਼ਤ ਪਾਇਆ ਗਿਆ।
ਕੈਬਨਿਟ ਮੰਤਰੀ ਭੁੱਲਰ ਨੇ ਮੌਕੇ 'ਤੇ ਹੀ ਆਰਟੀਓ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਵੀ ਆਪਣਾ ਟਰਾਂਸਪੋਰਟ ਨਾਲ ਸਬੰਧਤ ਕੰਮ ਕਰਵਾਉਣ ਆਉਂਦਾ ਹੈ, ਉਸ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਦਸਤਾਵੇਜ਼ ਅਧੂਰੇ ਹਨ ਜਾਂ ਕੋਈ ਹੋਰ ਕਮੀ ਹੈ, ਤਾਂ ਸਬੰਧਤ ਵਿਅਕਤੀ ਨੂੰ ਪੂਰੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਵਾਰ-ਵਾਰ ਦਫ਼ਤਰ ਨਾ ਆਉਣਾ ਪਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















